ਪੰਜਾਬ ਦੇ ਮੋਹਾਲੀ ਜ਼ਿਲੇ ਦੇ ਡੇਰਾਬੱਸੀ ਸਥਿਤ SBP ਸੋਸਾਇਟੀ ‘ਚ ਟਾਵਰ ਦੀ 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮੋਲ ਬਾਂਸਲ (18) ਵਾਸੀ ਗਲੀ ਨੰਬਰ ਪੰਜ, ਗੁਲਾਬਗੜ੍ਹ ਰੋਡ, ਪ੍ਰੀਤ ਨਗਰ ਡੇਰਾਬੱਸੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ‘ਚ ਹੰਗਾਮਾ ਕਰ ਦਿੱਤਾ। ਉਨ੍ਹਾਂਨੇ ਦੋਸ਼ ਲਾਇਆ ਕਿ ਉਸ ਦੇ ਪੁੱਤਰ ਨੂੰ SBP ਦੇ ਫਲੈਟ ਵਿੱਚ ਬੁਲਾਇਆ ਗਿਆ ਅਤੇ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਜਾਣਕਾਰੀ ਅਨੁਸਾਰ ਅਮੋਲ SBP ਸੁਸਾਇਟੀ ਦੀ ਗਿਆਰਵੀਂ ਮੰਜ਼ਿਲ ‘ਤੇ ਰਹਿੰਦੇ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ‘ਚ ਗਿਆ ਹੋਇਆ ਸੀ। ਉੱਥੇ ਅਮੋਲ ਬਾਂਸਲ ਆਪਣੇ ਦੋਸਤਾਂ ਨਾਲ ਫਲੈਟ ਦੀ ਛੱਤ ‘ਤੇ ਪਾਰਟੀ ਕਰ ਰਿਹਾ ਸੀ, ਇਸ ਦੌਰਾਨ ਅਚਾਨਕ ਉਹ ਬਾਰ੍ਹਵੀਂ ਮੰਜ਼ਿਲ ਦੀ ਛੱਤ ਤੋਂ ਹੇਠਾਂ ਡਿੱਗ ਗਿਆ। ਉਸ ਦੇ ਸਾਥੀ ਉਸ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਧੁੰਦ ਦਾ ਪ੍ਰ.ਕੋਪ ਸ਼ੁਰੂ, ਹਾਈਵੇ ‘ਤੇ ਵਿਜ਼ੀਬਿਲਟੀ ਘਟੀ, ਆਉਣ ਵਾਲੇ ਦਿਨਾਂ ‘ਚ ਪਏਗੀ ਕੜਾਕੇ ਦੀ ਠੰਢ
ਥਾਣਾ ਸਦਰ ਦੇ ਮੁਖੀ ਅਜੀਤੇਸ਼ ਕੌਸ਼ਲ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਅਮੋਲ ਦੀ ਮੌਤ ਅਚਨਚੇਤ ਹਾਦਸਾ ਸੀ ਜਾਂ ਸਾਜ਼ਿਸ਼ ਦੇ ਤਹਿਤ ਕਤਲ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –