ਆਸਟ੍ਰੇਲੀਆ ‘ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪਰਥ ਅਤੇ ਐਡੀਲੇਡ ਵਿਚਕਾਰ ਮੁੱਖ ਮਾਰਗ ‘ਤੇ ਸੜਕ ਹਾਦਸਾ ਵਾਪਰਿਆ ਸੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਬਰਨਾਲਾ ਦੇ ਪਿੰਡ ਛਾਪਾ ਦੇ 30 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਨਪ੍ਰੀਤ ਪਿਛਲੇ ਕਾਫੀ ਸਮੇਂ ਤੋਂ ਆਪਣੀ ਪਤਨੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਮਨਪ੍ਰੀਤ ਦੀ ਮੌਤ ਦਾ ਪਤਾ ਲੱਗਦਿਆਂ ਹੀ ਉਸਦੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Young man from Barnala died
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦਿਓਲ ਪਿਛਲੇ ਛੇ ਸਾਲਾਂ ਤੋਂ ਆਸਟ੍ਰੇਲੀਆ ਵਿੱਚ ਕੰਮ ਕਰ ਰਿਹਾ ਸੀ। ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਆਸਟ੍ਰੇਲੀਆ ਦੇ ਐਡੀਲੇਡ ਨੇੜੇ ਸੜਕ ‘ਤੇ ਉਸ ਦੇ ਟਰਾਲੇ ਨੂੰ ਇਕ ਹੋਰ ਟਰਾਲੇ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮਨਪ੍ਰੀਤ ਦੀ ਮੌਤ ਹੋ ਗਈ। ਮਨਪ੍ਰੀਤ ਉੱਥੇ ਪਿਛਲੇ 3 ਸਾਲਾਂ ਤੋਂ ਟਰਾਲਾ ਚਲਾ ਰਿਹਾ ਸੀ। ਉਸ ਨੇ ਦੱਸਿਆ ਕਿ ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੂੰ ਘਟਨਾ ਬਾਰੇ ਆਸਟ੍ਰੇਲੀਆ ਤੋਂ ਇਕ ਰਿਸ਼ਤੇਦਾਰ ਤੋਂ ਫੋਨ ‘ਤੇ ਪਤਾ ਲੱਗਾ।
ਇਹ ਵੀ ਪੜ੍ਹੋ : ਪੰਜਾਬ ਦੇ ਪਹਿਲੇ ਟੂਰਿਜ਼ਮ ਸਮਿਟ ਦੀ ਸ਼ੁਰੂਆਤ ਅੱਜ, CM ਭਗਵੰਤ ਮਾਨ ਕਰਨਗੇ ਉਦਘਾਟਨ
ਉਨ੍ਹਾਂ ਦੱਸਿਆ ਕਿ ਮਨਪ੍ਰੀਤ ਨੇ ਘਟਨਾ ਤੋਂ ਦੋ ਦਿਨ ਪਹਿਲਾਂ ਪਰਿਵਾਰ ਨਾਲ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਹੁਤ ਹੀ ਨਿਮਾਣਾ ਜਿਹਾ ਮੁੰਡਾ ਸੀ, ਜੋ ਆਪਣੇ ਚੰਗੇ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ, ਪਰ ਉਸ ਨੂੰ ਨਹੀਂ ਪਤਾ ਸੀ ਕਿ ਉਸ ਨਾਲ ਇੰਨਾ ਵੱਡਾ ਹਾਦਸਾ ਵਾਪਰ ਜਾਵੇਗਾ। ਪਰਿਵਾਰ ਇਸ ਨੁਕਸਾਨ ਤੋਂ ਕਦੇ ਵੀ ਉਭਰ ਨਹੀਂ ਸਕੇਗਾ। ਪੁੱਤਰ ਦੀ ਮੌਤ ਤੋਂ ਬਾਅਦ ਉਸ ਦੇ ਮਾਤਾ-ਪਿਤਾ ਵੀ ਆਸਟ੍ਰੇਲੀਆ ਰਵਾਨਾ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…























