ਜਲੰਧਰ ਦੇ ਨੂਰਮਹਿਲ ਥਾਣੇ ਅਧੀਨ ਪੈਂਦੇ ਖਟਿਕ ਮੁਹੱਲੇ ਵਿੱਚ ਮੰਗਲਵਾਰ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਨੌਜਵਾਨ ਦੀ ਉਸਦੇ ਘਰ ਵਿੱਚ ਦਾਖਲ ਹੋਣ ਤੋਂ ਬਾਅਦ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਦੋਸ਼ੀ ਦਾ ਨਾਂ ਜਸਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਦੋਸ਼ੀ ਇਸ ਇਸ ਤੋਂ ਪਹਿਲਾਂ ਲੁਧਿਆਣਾ ਨੇ ਇਸ ਤੋਂ ਪਹਿਲਾਂ ਆਪਣੀ ਆਪਣੀ ਪਤਨੀ ਤੇ ਫਿਰ ਸੱਸ ਨੂੰ ਉਸ ਦੇ ਘਰ ਜਾ ਕੇ ਗੋਲੀ ਮਾਰੀ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਪਛਾਣ ਰੋਹਿਤ ਪੁੱਤਰ ਲੁਹੁਆ ਰਾਮ ਵਜੋਂ ਹੋਈ ਹੈ, ਜਿਸਦੀ ਉਮਰ 25 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਸਕੂਟੀ ਸਵਾਰ ਨੌਜਵਾਨ ਨੇ ਘਟਨਾ ਨੂੰ ਅੰਜਾਮ ਦਿੱਤਾ ਅਤੇ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਮਾਮਲੇ ਬਾਰੇ ਪਤਾ ਲੱਗਣ ‘ਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਪੁਲਿਸ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਇੱਕ ਹੋਰ ਸਰਕਾਰੀ ਸਕੂਲ ‘ਚ 13 ਬੱਚੇ ਪਾਜ਼ੀਟਿਵ, ਸਕੂਲ ਬੰਦ ਕਰਨ ਦੇ ਹੁਕਮ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 7 ਵਜੇ ਦੇ ਕਰੀਬ ਵਾਪਰੀ ਜਿੱਥੇ ਇੱਕ ਨੌਜਵਾਨ ਸਕੂਟੀ ‘ਤੇ ਮ੍ਰਿਤਕ ਦੇ ਘਰ ਆਇਆ ਅਤੇ ਫਿਰ ਨੌਜਵਾਨਾਂ ਨੂੰ ਘਰ ਦੇ ਅੰਦਰ ਗੋਲੀ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਨੌਜਵਾਨ ਕੌਣ ਸੀ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਹੱਤਿਆ ਦੀ ਇਹ ਘਟਨਾ ਆਪਸੀ ਦੁਸ਼ਮਣੀ ਕਾਰਨ ਕੀਤੀ ਗਈ ਹੈ।