ਲੁਧਿਆਣਾ ਵਿੱਚ ਤੜਕੇ ਸਵੇਰੇ ਵੱਡੀ ਵਾਰਦਾਤ ਵਾਪਰੀ ਹੈ। ਅੱਜ ਸਵੇਰੇ ਸੈਰ ਕਰ ਰਹੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ। ਖੂਨ ਨਾਲ ਲੱਥਪੱਥ ਨੌਜਵਾਨ ਨੇ ਰੌਲਾ ਪਾਇਆ ਤਾਂ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਪਰ ਜ਼ਖਮੀ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਰੀ ਅਨੁਸਾਰ ਨੌਜਵਾਨ ਸਵੇਰੇ ਸੈਰ ਤੇ ਗਿਆ ਸੀ ਇਸ ਦੌਰਾ ਕੁੱਝ ਲੁਟੇਰਿਆਂ ਨੇ ਉਸ ਕੋਲੋਂ ਮੋਬਾਈਲ ਅਤੇ ਨਕਦੀ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਨੌਜਵਾਨ ਨੇ ਬਦਮਾਸ਼ਾਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਉਸਦੀ ਮੌਤ ਹੋ ਗਈ। ਇਸ ਤੋਂ ਬਾਅਦ ਲੋਕਾਂ ਨੇ ਸੜਕ ‘ਤੇ ਲਾਸ਼ ਪਈ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਕਪੂਰਥਲਾ : ਬੱਚਿਆਂ ਦੇ ਝਗੜੇ ਮਗਰੋਂ ਦੋ ਗੁੱਟਾਂ ‘ਚ ਫਾ.ਇਰਿੰਗ, ਗੋ.ਲੀਬਾਰੀ ‘ਚ ਇੱਕ ਨੌਜਵਾਨ ਦੀ ਹੋਈ ਮੌ.ਤ
ਘਟਨਾ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮ੍ਰਿਤਕ ਦੀ ਪਛਾਣ ਸੰਜੇ ਗਾਂਧੀ ਕਲੋਨੀ ਵਾਸੀ ਦਿਨੇਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮਾਮਲੇ ਸਬੰਧੀ ਕੋਈ ਵੀ ਸੁਰਾਗ ਹਾਸਲ ਕਰਨ ਲਈ ਪੁਲਿਸ ਆਸ-ਪਾਸ ਦੇ ਕੈਮਰਿਆਂ ਨੂੰ ਸਕੈਨ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: