ਚੰਗੇ ਭਵਿੱਖ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਰਜਤ ਮਹਿਰਾ ਦੀ ਹਾਰਟ ਅਟੈਕ ਕਾਰਨ ਅਚਾਨਕ ਮੌਤ ਹੋ ਗਈ। ਉਕਤ ਨੌਜਵਾਨ 26 ਜੂਨ ਨੂੰ ਸਟੱਡੀ ਵੀਜ਼ਾ ਲੈ ਕੇ MBA ਦੀ ਪੜ੍ਹਾਈ ਕਰਨ ਕੈਨੇਡਾ ਗਿਆ ਸੀ। ਪਰ 21 ਦਿਨਾਂ ਬਾਅਦ ਯਾਨੀ 20 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਅੱਜ 16 ਦਿਨਾਂ ਬਾਅਦ ਉਸ ਦੀ ਮ੍ਰਿਤਕ ਦੇਹ ਗੁਰਦਾਸਪੁਰ ਪੁੱਜੀ। ਜਿੱਥੇ ਉਸਦਾ ਸਸਕਾਰ ਕੀਤਾ ਗਿਆ।
ਮ੍ਰਿਤਕ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਜਤ 26 ਜੂਨ ਨੂੰ ਕੈਨੇਡਾ ਦੇ ਵੈਨਕੂਵਰ ਵਿਖੇ ਪੜ੍ਹਾਈ ਲਈ ਗਿਆ ਸੀ। ਉੱਥੇ ਹੋਸਟਲ ਦੇ ਕਮਰੇ ਵਿੱਚ ਉਹ ਆਪਣੇ ਇੱਕ ਦੋਸਤ ਨਾਲ ਰਹਿੰਦਾ ਸੀ। ਰੋਜ਼ ਵਾਂਗ ਉਹ ਆਪਣਾ ਕੰਮ ਖਤਮ ਕਰਕੇ ਰਾਤ ਨੂੰ ਸੌਂ ਗਿਆ। ਅਗਲੇ ਦਿਨ 20 ਜੁਲਾਈ ਦੀ ਸਵੇਰ ਨੂੰ ਉਹ ਉੱਠਿਆ ਹੀ ਨਹੀਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਕਾਊਂਟਰ ਇੰਟੈਲੀਜੈਂਸ ਨੇ ਨਸ਼ਾ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼, 4 ਕਿਲੋ ਹੈਰੋਇਨ ਬਰਾਮਦ
ਪਤਾ ਲੱਗਦਿਆਂ ਹੀ ਉਨ੍ਹਾਂ ਭਾਰਤੀ ਦੂਤਘਰ ਨਾਲ ਸੰਪਰਕ ਕਰਕੇ ਲਾਸ਼ ਨੂੰ ਗੁਰਦਾਸਪੁਰ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਦੇ OSD ਨੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਹੈ। ਮ੍ਰਿਤਕ ਦੀ ਲਾਸ਼ ਜਿਉਂ ਹੀ ਘਰ ਪੁੱਜੀ ਤਾਂ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ‘ਚ ਮਾਤਮ ਛਾ ਗਿਆ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -: