ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਕਤਲ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈਹੈ, ਜਿਥੇ ਪਿੰਡ ਪੁਰਹਿਰਾ ਵਿੱਚ ਸਿਰਫਿਰੇ ਆਸ਼ਿਕ ਨੇ ਇਸੇ ਪਿੰਡ ਦੀ ਰਹਿਣ ਵਾਲੀ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਕੁੜੀ ਦੀ ਪਛਾਣ 28 ਸਾਲਾਂ ਅਮਰਪ੍ਰੀਤ ਵਜੋਂ ਹੋਈ ਹੈ।
ਨੌਜਵਾਨ ਨੇ ਅਮਰਪ੍ਰੀਤ ਦੇ ਸਿਰ ਵਿੱਚ ਗੋਲ਼ੀ ਮਾਰ ਕੇ ਉਸ ਦੀ ਜਾਨ ਲੈ ਲਈ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੌਜਵਾਨ ਨੇ ਖੁਦ ਨੂੰ ਵੀ ਗੋਲ਼ੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਗੋਲੀ ਲੱਗਣ ਤੋਂ ਬਾਅਦ ਗੰਭੀਰ ਹਾਲਤ ਵਿੱਚ ਜ਼ਖਮੀ ਨੌਜਵਾਨ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਇਸ ਨੌਜਵਾਨ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।
ਗੋਲੀ ਮਾਰ ਕੇ ਨੌਜਵਾਨ ਲੜਕੀ ਦੇ ਕਤਲ ਦੀ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਨੂੰ ਹਰਿਆਣਾ ਜਾ ਕੇ ਮਿਲੇ ਟਿਕੈਤ, ਪਹਿਲਾਂ ‘ਭਾਰਤ ਜੋੜੋ ਯਾਤਰਾ’ ‘ਚ ਜਾਣ ਤੋਂ ਕਰ ਚੁੱਕੇ ਸਨ ਮਨ੍ਹਾ
ਸੂਤਰਾਂ ਮੁਤਾਬਕ ਦੋਸ਼ੀ ਮੁੰਡਾ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਦਾ ਡਰਾਈਵਰ ਦੱਸਿਆ ਜਾ ਰਿਹਾ ਹੈ। ਪੁਲਿਸ ਘਟਨਾ ਦੇ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਮੁੱਢਲੀ ਜਾਣਕਾਰੀ ਵਿੱਚ ਪਤਾ ਲੱਗਾ ਹੈ ਕਿ ਮੁੰਡਾ ਕੁੜੀ ਨੂੰ ਪਿਆਰ ਕਰਦਾ ਸੀ। ਹਾਲਾਂਕਿ ਉਸ ਨੇ ਇਹ ਕਾਰਾ ਕਿਉਂ ਕੀਤਾ ਅਤੇ ਵਾਰਦਾਤ ਵਿੱਚ ਇਸਤੇਮਾਲ ਕਰਨ ਵਾਲਾ ਰਿਵਾਲਰ ਉਸ ਕੋਲ ਕਿੱਥੋਂ ਆਇਆ, ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: