ਬਠਿੰਡਾ : 15 ਅਗਸਤ ਨੂੰ ਲੈ ਕੇ ਪੁਲਿਸ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਦੂਜੇ ਪਾਸੇ ਸ਼ਨੀਵਾਰ ਸਵੇਰੇ 12 ਵਜੇ ਦੋ ਨੌਜਵਾਨ ਦਿਨ-ਦਿਹਾੜੇ ਮਹਿਣਾ ਚੌਕ ਸਥਿਤ ਸੀੜ੍ਹੀਆ ਵਾਲਾ ਮੁਹੱਲੇ ਦੇ ਇੱਕ ਘਰ ਵਿੱਚ ਦਾਖਲ ਹੋਏ ਅਤੇ ਘਰ ਵਿੱਚ ਇਕੱਲੀ ਕੁੜੀ ਨੂੰ ਬੰਧਕ ਬਣਾ ਕੇ ਅਲਮਾਰੀ ਵਿੱਚ ਰੱਖੇ ਲਗਭਗ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਲੁਟੇਰੇ ਘਰ ‘ਤੇ ਕਿਰਾਏ ‘ਤੇ ਰਹਿੰਦੇ ਇੱਕ ਨੌਜਵਾਨ ਦੇ ਕਮਰੇ ਤੋਂ ਸਿਲੰਡਰ ਲੈਣ ਦੇ ਬਹਾਨੇ ਘਰ ਵਿੱਚ ਦਾਖਲ ਹੋਏ ਅਤੇ ਸੱਤ ਤੋਂ ਦਸ ਮਿੰਟ ਦੇ ਅੰਦਰ ਵਾਰਦਾਤ ਨੂੰ ਅਜਾਮ ਦੇਣ ਤੋਂ ਬਾਅਦ ਫਰਾਰ ਹੋਣ ਵਿੱਚ ਸਫਲ ਰਹੇ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਬੱਸ ਸਟੈਂਡ ਪੁਲਿਸ ਚੌਂਕੀ ਪੁਲਿਸ ਨੇ ਘਟਨਾਸਥਲ ਦਾ ਜਾਇਜ਼ਾ ਲੈਣ ਅਤੇ ਪੀੜਤ ਔਰਤ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਹਾਸਲ ਕਰਕੇ ਲੁਟੇਰਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੇ ਜਾ ਰਹੇ ਹਨ। ਫਿਲਹਾਲ ਮਾਮਲੇ ਵਿੱਚ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਹੈ, ਜਿਸ ਦੀ ਮਦਦ ਨਾਲ ਉਹ ਲੁਟੇਰਿਆਂ ਤੱਕ ਪਹੁੰਚ ਸਕੇ। ਦਿਨ-ਦਿਹਾੜੇ ਹੋਈ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪਲਿਸ ਦਾ ਦਾਅਵਾ ਹੈ ਕਿ ਛੇਤੀ ਹੀ ਇਸ ਲੁੱਟ ਦੀ ਵਾਰਦਾਤ ਨੂੰ ਟ੍ਰੇਸ ਕਰ ਲਿਆ ਜਾਵੇਗਾ। ਅਸਲ ਵਿੱਚ ਮਹਿਣਾ ਚੌਕ ਬਠਿੰਡਾ ਸਥਿਤ ਸੀੜ੍ਹੀਆ ਵਾਲਾ ਮੁਹੱਲਾ ਨਿਵਾਸੀ ਮੋਨਿਕਾ ਪੁੱਤਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਭਗਵਤੀ ਕਾਟਨ ਫੈਕਟਰੀ ਵਿੱਚ ਅਕਾਊਂਟ ਦਾ ਕੰਮ ਕਰਦੇ ਹਨ, ਜੋਕਿ ਸ਼ਨੀਵਾਰ ਨੂੰ ਡਿਊਟੀ ‘ਤੇ ਗਏ ਹੋਏ ਸਨ, ਜਦਕਿ ਉਸ ਦੇ ਹੋਰ ਪਰਿਵਾਰ ਵਾਲੇ ਵੀ ਕਿਸੇ ਕੰਮ ਤੋਂ ਘਰੋਂ ਬਾਹਰ ਗਏ ਹੋਏ ਸਨ।
ਸ਼ਨੀਵਾਰ ਸਵੇਰੇ ਲਗਭਗ 12 ਵਜੇ ਘਰ ਵਿੱਚ ਇਕੱਲੀ ਸੀ। ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਆਏ ਅਤੇ ਘਰ ਦੀ ਘੰਟੀ ਬਜਾਈ। ਔਰਤ ਮੋਨਿਕਾ ਅਨੁਸਾਰ ਉਕਤ ਦੋਵੇਂ ਨੌਜਵਾਨਾਂ ਨੇ ਚਿਹਰੇ ਨੂੰ ਕੱਪੜੇ ਨਾਲ ਢਕਿਆ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਦੇ ਘਰ ਦੇ ਉਪਰਲੀ ਮੰਜ਼ਿਲ ‘ਤੇ ਕਿਰਾਏ ‘ਤੇ ਰਹਿਣ ਵਾਲੇ ਨੌਜਵਾਨ ਤੋਂ ਗੱਲ ਕਰਵਾਉਣ ਦੀ ਗੱਲ ਕਹੀ, ਤਾਂ ਉਨ੍ਹਾਂ ਨੇ ਮੇਨ ਦਰਵਾਜ਼ੇ ਦੀ ਕੁੰਡੀ ਖੁਲ੍ਹਵਾਈ ਅਤੇ ਘਰ ਦੇ ਅੰਦਰ ਦਾਖਲ ਹੋ ਕੇ ਫੋਨ ‘ਤੇ ਗੱਲ ਕਰਵਾਉਣ ਦਾ ਬਹਾਨਾ ਬਣਾ ਕੇ ਉਸ ਦੇ ਮੂੰਹ ‘ਤੇ ਰੁਮਾਲ ਰਖ ਕੇ ਉਸ ਦਾ ਮੂੰਹ ਬੰਦ ਕਰ ਦਿੱਤਾ ਅਤੇ ਉਸ ਨੂੰ ਜ਼ਮੀਨ ‘ਤੇ ਸੁੱਟ ਕੇ ਉਸ ਦੇ ਹੱਥ-ਪੈਰ ਬੰਨ੍ਹ ਦਿੱਤੇ। ਇਸ ਤੋਂ ਬਾਅਦ ਇੱਕ ਨੌਜਵਾਨ ਉਨ੍ਹਾਂ ਦੇ ਘਰ ਦੇ ਅੰਦਰ ਬਣੇ ਕਮਰੇ ਵਿੱਚ ਦਾਖਲ ਹੋ ਕੇ ਅਲਮਾਰੀ ਵਿੱਚ ਪਏ ਲਗਭਗ ਦੋ ਲੱਖ ਰੁਪਏ ਦੀ ਨਕਦੀ ਲੈ ਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਦਿਲ ਨੂੰ ਛੂਹ ਕੇ ਨਿਕਲੀ ਮੌਤ! ਛਾਤੀ ਦੇ ਪਾਰ ਹੋਇਆ 6 ਫੁੱਟ ਦਾ ਲੋਹੇ ਦਾ ਐਂਗਲ, ਹਿੰਮਤ ਦੇਖ ਕੇ ਡਾਕਟਰ ਵੀ ਰਹਿ ਗਏ ਹੈਰਾਨ
ਇਸ ਤੋਂ ਬਾਅਦ ਉਸ ਨੇ ਕਿਸੇ ਤਰ੍ਹਾਂ ਆਪਣੇ ਹੱਥ -ਪੈਰ ਖੋਲ੍ਹੇ ਅਤੇ ਤੁਰੰਤ ਮਾਮਲੇ ਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੇ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਬਲਤੇਜ ਸਿੰਘ ਨੇ ਦੱਸਿਆ ਕਿ ਲੜਕੀ ਦੇ ਬਿਆਨ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ, ਜਲਦੀ ਹੀ ਮਾਮਲੇ ਦਾ ਪਤਾ ਲਗਾਇਆ ਜਾਵੇਗਾ।