ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ‘ਚ ਚੱਲ ਰਹੇ ਹੰਗਾਮੇ ਵਿਚਾਲੇ ਐਤਵਾਰ ਨੂੰ ਫੌਜ, ਹਵਾਈ ਸੈਨਾ ਅਤੇ ਜਲ ਸੈਨਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਇਸ ਯੋਜਨਾ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਇਸ ਦੌਰਾਨ ਸਪੱਸ਼ਟ ਤੌਰ ‘ਤੇ ਕਿਹਾ ਗਿਆ ਕਿ ਹਿੰਸਾ ‘ਚ ਸ਼ਾਮਲ ਨੌਜਵਾਨਾਂ ਨੂੰ ਫੌਜ ਦੀ ਭਰਤੀ ‘ਚ ਸ਼ਾਮਲ ਨਹੀਂ ਕੀਤਾ ਜਾਵੇਗਾ।
ਅਗਨੀਵੀਰ ਬਣਨ ਲਈ ਫੌਜ ‘ਚ ਭਰਤੀ ਲਈ ਅਪਲਾਈ ਕਰਨ ਤੋਂ ਪਹਿਲਾਂ ਨੌਜਵਾਨਾਂ ਨੂੰ ਹਲਫੀਆ ਬਿਆਨ ਦੇਣਾ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਦੱਸਣਾ ਪਏਗਾ ਕਿ ਕਿ ਉਹ ਕਿਸੇ ਹਿੰਸਾ ਵਿੱਚ ਸ਼ਾਮਲ ਨਹੀਂ ਹੋਏ ਹਨ।
ਇਸ ਦੇ ਨਾਲ ਹੀ ਫੌਜ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਭਰਤੀ ਪ੍ਰਕਿਰਿਆ ਤਹਿਤ ਬਿਨੈਕਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਵੀ ਕੀਤੀ ਜਾਵੇਗੀ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਨੌਜਵਾਨ ਫੌਜ ਦੀ ਭਰਤੀ ਲਈ ਅਪਲਾਈ ਕਰ ਸਕਣਗੇ। ਜੇ ਕਿਸੇ ਦਾ ਨਾਮ ਐੱਫ.ਆਈ.ਆਰ. ਵਿੱਚ ਦਰਜ ਹੈ ਤਾਂ ਵੀ ਉਹ ਚੋਣ ਪ੍ਰਕਿਰਿਆ ਵਿੱਚ ਹਿੱਸਾ ਨਹੀਂ ਲੈ ਸਕਣਗੇ।
ਦਰਅਸਲ, ਕੇਂਦਰ ਸਰਕਾਰ ਵੱਲੋਂ ਅਗਨੀਪਥ ਭਰਤੀ ਯੋਜਨਾ ਦੇ ਐਲਾਨ ਦੇ ਬਾਅਦ ਤੋਂ ਹੀ ਬਿਹਾਰ, ਪੱਛਮੀ ਬੰਗਾਲ, ਤੇਲੰਗਾਨਾ ਵਰਗੇ ਰਾਜਾਂ ਵਿੱਚ ਨੌਜਵਾਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹ ਇਸ ਯੋਜਨਾ ਦੇ ਖਿਲਾਫ ਹਨ।
ਵੀਡੀਓ ਲਈ ਕਲਿੱਕ ਕਰੋ -: