ਮੋਹਾਲੀ ਵਿਚ ਇਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਨ ਵਾਲੀ ਕੁੜੀ ਦਾ ਉਸ ਦੇ ਆਫਿਸ ਵਿਚ ਕਤਲ ਕਰ ਦਿੱਤਾ ਗਿਆ। ਮੁਲਜ਼ਮ ਮ੍ਰਿਤਕਾ ਦਾ ਪ੍ਰੇਮੀ ਦੱਸਿਆ ਜਾ ਰਿਹਾ ਹੈ ਤੇ ਉਸ ਦੇ ਨਾਲ ਹੀ ਕੰਮ ਕਰਦਾ ਸੀ। ਮੁਲਜ਼ਮ ਨੇ ਪਹਿਲਾਂ ਕੁੜੀ ਦੀ ਗਰਦਨ ‘ਤੇ ਚਾਕੂ ਨਾਲ ਵਾਰ ਕੀਤਾ ਤੇ ਬਾਅਦ ਵਿਚ ਖੁਦ ਦੀ ਜਾਨ ਲੈਣ ਦੀ ਵੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕਿਆ। ਮ੍ਰਿਤਕਾ ਦੀ ਪਛਾਣ ਡਿੰਪਲ ਵਜੋਂ ਹੋਈ ਹੈ। ਤੇ ਮੁਲਜਮ ਦਾ ਨਾਂ ਹਰਜਿੰਦਰ ਦੱਸਿਆ ਜਾ ਰਿਹਾ ਹੈ ਜੋ ਕਿ ਉਸੇ ਕੰਪਨੀ ਵਿਚ ਕੰਮ ਕਰਦਾ ਸੀ।
ਦੋਵਾਂ ਨੂੰ ਗੰਭੀਰ ਹਾਲਤ ਵਿਚ ਫੋਰਟਿਸ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਮੁਲਜ਼ਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਦਾ ਸੀਸੀਟੀਵੀ ਫੁਟੇਜ ਸਾਹਮਣੇ ਆਇਆ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਫੇਜ਼-11 ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਕੀਤੀ। ਕੁੜੀ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਹਮਲਾ ਹੁੰਦੇ ਦੇਖ ਆਫਿਸ ਵਿਚ ਮੌਜੂਦ ਕਈ ਲੋਕਾਂ ਨੇ ਨੌਜਵਾਨ ਨੂੰ ਹਟਾਉਣ ਤੇ ਕੁੜੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਉਨ੍ਹਾਂ ਨੂੰ ਚਾਕੂ ਦਿਖਾ ਕੇ ਧਮਕਾਉਂਦਾ ਰਿਹਾ। ਡਰ ਕਰਕੇ ਸਾਰੇ ਪਿੱਛੇ ਹਟ ਗਏ।
ਇਹ ਵੀ ਪੜ੍ਹੋ : ਧਰਮਕੋਟ ਪੁਲਿਸ ਨੇ ਪਿੰਡ ਕਪੂਰੇ ‘ਚ ਨੌਜਵਾਨ ਦੇ ਕਤਲਕਾਂਡ ਦੀ ਸੁਲਝਾਈ ਗੁੱਥੀ, 3 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
ਪੁਲਿਸ ਨੇ ਸਬੂਤ ਇਕੱਠੇ ਕਰਕੇ ਆਫਿਸ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ। SHO ਅਮਨ ਬੈਦਵਾਨ ਮੁਤਾਬਕ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਫਿਲਹਾਲ ਹੱਤਿਆ ਦੇ ਕਾਰਨਾਂ, ਮੁਲਜ਼ਮ ਤੇ ਮ੍ਰਿਤਕਾਂ ਦੇ ਸਬੰਧਾਂ ਦਾ ਪਤਾ ਲਗਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










