ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਦੇ ਤਾਰ ਪਾਕਿਸਤਾਨ, ਨੇਪਾਲ ਤੇ ਬੰਗਲਾਦੇਸ਼ ਨਾਲ ਜੁੜੇ ਹਨ। ਇਹ ਗਿਰੋਹ ਪਿਛਲੇ 7-8 ਮਹੀਨਿਆਂ ਤੋਂ ਵੱਡੀ ਗਿਣਤੀ ਵਿਚ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਖੁਫੀਆ ਇਨਪੁਟ ‘ਤੇ ਦਿੱਲੀ ਦੇ ਦਰਿਆਗੰਜ ਇਲਾਕੇ ਵਿਚ ਛਾਪੇਮਾਰੀ ਕੀਤੀ ਗਈ ਪੁਲਿਸ ਨੇ ਮੁੱਖ ਮੁਲਜ਼ਮ ਤੇ ਉਸ ਦੇ 2 ਚਚੇਰੇ ਭਰਾਵਾਂ ਨੂੰ ਗ੍ਰਿਫਤਾਰ ਕੀਤਾ।
ਕ੍ਰਾਈਮ ਬ੍ਰਾਂਚ ਦੇ ਜੁਆਇੰਟ ਕਮਿਸ਼ਨਰ ਸੁਰੇਂਦਰ ਕੁਮਾਰ ਨੇ ਦੱਸਿਆ ਕਿ ਮਾਰਚ ਦੇ ਪਹਿਲੇ ਹਫਤੇ ਵਿਚ ਪੁਲਿਸ ਨੂੰ ਉੱਤਰ ਭਾਰਤ ਦੇ ਦਿੱਲੀ ਵਿਚ ਸਰਗਰਮ ਇਕ ਸਿੰਡੀਕੇਟ ਦੀ ਜਾਣਕਾਰੀ ਮਿਲੀ ਸੀ। ਖੁਫੀਆ ਜਾਣਕਾਰੀ ਵਿਚ ਦੱਸਿਆ ਗਿਆ ਸੀ ਕਿ ਗਿਰੋਹ ਪਿਛਲੇ 7 ਤੋਂ 8 ਮਹੀਨਿਆਂ ਤੋਂ ਭਾਰੀ ਮਾਤਰਾ ਵਿਚ ਹਥਿਆਰਾਂ ਦੀ ਸਪਲਾਈ ਕਰ ਰਿਹਾ ਹੈ। ਇਸ ਇਨਪੁਟ ‘ਤੇ ਕੰਮ ਕਰਦੇ ਹੋਏ 13 ਮਾਰਚ ਨੂੰ ਦਿੱਲੀ ਦੇ ਦਰਿਆਗੰਜ ਇਲਾਕੇ ਵਿਚ ਛਾਪੇਮਾਰੀ ਕੀਤੀ ਗਈ ਜਿਥੋਂ ਰਾਹੁਲ ਨਾਂ ਦਾ ਮੁੱਖ ਮੁਲਜ਼ਮ ਫੜਿਆ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪਹੁੰਚੇ ਭਾਰਤ-UK ਦੇ ਏਅਰ ਚੀਫ ਮਾਰਸ਼ਲ, ਅਮਰਪ੍ਰੀਤ ਸਿੰਘ ਤੇ ਹਾਰਵੇ ਸਮਿਥ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਮੁਲਜ਼ਮਾਂ ਕੋਲੋਂ 4 ਬੇਹੱਦ ਆਧੁਨਿਕ ਪਿਸਤੌਲਾਂ ਬਰਾਮਦ ਹੋਈਆਂ ਹਨ। ਜਾਂਚ ਵਿਚ ਪਤਾ ਲੱਗਾ ਹੈ ਕਿ ਜੌਨਪੁਰ ਦੇ ਰਹਿਣ ਵਾਲੇ ਸੋਨੂੰ ਗੁਪਤਾ ਨੇ ਛਾਪੇਮਾਰੀ ਤੋਂ ਸਿਰਫ ਅੱਧਾ ਘੰਟਾ ਪਹਿਲਾਂ ਹੀ ਇਨ੍ਹਾਂ ਤੋਂ 5 ਹਥਿਆਰ ਲਏ ਸਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੋਨੂੰ ਗੁਪਤਾ ਦਾ ਪਿੱਛਾ ਕੀਤਾ ਤੇ ਉਸ ਨੂੰ ਡੇਢ ਘੰਟੇ ਦੇ ਅੰਦਰ ਉਸ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਕਿਥੇ ਹੋਣੀ ਸੀ ਤੇ ਇਸ ਨੈਟਵਰਕ ਵਿਚ ਕਿਹੜੇ-ਕਿਹੜੇ ਲੋਕ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









