ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ ਵਿਚ ਨਾਮਜ਼ਦ ਜਸ਼ਨਦੀਪ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾਵੇਗਾ। ਜਸ਼ਨਦੀਪ ਨੂੰ ਤੁਰੰਤ ਦੇਸ਼ ਤੋਂ ਬਾਹਰ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਦੱਸ ਦੇਈਏ ਕਿ ਜਸ਼ਨਦੀਪ ਸਿੰਘ ਚਾਰ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਕੈਨੇਡਾ ਆਇਆ ਸੀ ਤੇ ਸਰੀ ਵਿਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਇਸ ਨੂੰ ਤੁਰੰਤ ਦੇਸ ਤੋਂ ਬਾਹਰ ਕਰਨ ਦੇ ਹੁਕਮ ਜਾਰੀ ਕੀਤੇ ਹਨ. ਜਸ਼ਨਦੀਪ ਨੇ ਕੈਨੇਡਾ ਪੱਕੇ ਹੋਣ ਲਈ ਅਪੀਲ ਕੀਤੀ ਸੀ ਜਿਸ ਨੂੰ ਅਦਾਲਤ ਨੇ ਹੁਣ ਖਾਰਜ ਕਰ ਦਿੱਤਾ ਹੈ। ਫਾਇਰਿੰਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁਲਜ਼ਮ ਨੂੰ ਤੁਰੰਤ ਦੇਸ਼ ਨਿਕਾਲਾ ਦੇਣ ਦਾ ਫੈਸਲਾ ਸੁਣਾਇਆ ਗਿਆ। CBSA ਵੱਲੋਂ ਜਸ਼ਨਦੀਪ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : PM ਤੇ CM ਜੇਲ੍ਹ ਗਏ ਤਾਂ ਵੀ ਨਹੀਂ ਛੱਡਣਗੇ ਅਹੁਦਾ, ਸਿਰਫ ਹੋਣਗੇ ਸਸਪੈਂਡ, ਸੰਸਦ ਦੀ ਸਾਂਝੀ ਕਮੇਟੀ ਵੱਲੋਂ ਕੀਤੀ ਗਈ ਸਿਫ਼ਾਰਿਸ਼
ਕੈਨੇਡਾ ਵਿਚ ਜਸ਼ਨਦੀਪ ਸਿੰਘ ‘ਤੇ ਭਾਵੇਂ ਕੋਈ ਅਪਰਾਧਿਕ ਮੁਕੱਦਮਾ ਦਰਜ ਨਹੀਂ ਹੋਇਆ ਪਰ ਉਸ ਦੇ ਨਾਮੀ ਬਦਮਾਸ਼ ਨਾਲ ਸਬੰਧ ਦੱਸੇ ਜਾ ਰਹੇ ਹਨ, ਜਿਸ ਕਰਕੇ ਉਸ ਦੇ ਡਿਪੋਰਟ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਕੈਨੇਡਾ ਦੇ ਲੋਕਾਂ ਲਈ ਖਤਰਾ ਪੈਦਾ ਕਰਨ ਵਾਲੇ ਲੋਕ ਕਿਸੇ ਵੀ ਤਰ੍ਹਾਂ ਇਥੇ ਰਹਿਣ ਦੇ ਹੱਕਦਾਰ ਨਹੀਂ ਤੇ ਉਨ੍ਹਾਂ ਨੂੰ ਤੁਰੰਤ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਜਿਸ ਮਗਰੋਂ ਜਸ਼ਨਦੀਪ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:










