ਪੰਜਾਬ ‘ਚ ਪੈਟਰੋਲ-ਡੀਜ਼ਲ ਦਾ ਸੰਕਟ ਚੱਲ ਰਿਹਾ ਹੈ। ਕਈ ਪੈਟਰੋਲ ਪੰਪਾਂ ‘ਤੇ ਡਰਾਈ ਆਊਟ ਵਰਗੇ ਹਾਲਾਤ ਬਣ ਗਏ ਹਨ। ਇਸੇ ਤਹਿਤ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਨੇ ਮੁੱਖ ਸਕੱਤਰ ਨੂੰ ਚਿੱਠੀ ਲਿਖੀ ਹੈ ਤੇ ਐਡਵਾਂਸ ਪੇਮੈਂਟ ਦੇ ਬਾਵਜੂਦ ਸਪਲਾਈ ‘ਚ ਦੇਰੀ ਦੇ ਇਲਜ਼ਾਮ ਲਗਾਏ ਹਨ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਕੰਪਨੀਆਂ ਉਨ੍ਹਾਂ ‘ਤੇ ਪਾਵਰ ਪੈਟਰੋਲ ਖਰੀਦਣ ਲਈ ਦਬਾਅ ਬਣਾ ਰਹੀਆਂ ਹਨ। ਇਸ ਲਈ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਤੁਰੰਤ ਮਾਮਲੇ ‘ਚ ਦਖਲ ਦੇਣ ਦੀ ਮੰਗ ਕੀਤੀ ਹੈ।
ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਪਲਾਈ ਵਿਚ ਲਗਾਤਾਰ ਦੇਰੀ ਕਰਕੇ ਸੂਬੇ ਦੇ ਕਈ ਪੈਟਰੋਲ ਪੰਪਾਂ ‘ਤੇ ਸਟਾਕ ਖਤਮ ਹੋ ਚੁੱਕਾ ਹੈ। ਲੋਕਾਂ ਨੂੰ ਤੇਲ ਲਈ ਲੰਬੀਆਂ-ਲੰਬੀਆਂ ਲਾਈਨਾਂ ਵਿਚ ਖੜ੍ਹਾ ਹੋਣਾ ਪੈ ਰਿਹਾ ਹੈ। ਪੱਛਮੀ ਏਸ਼ੀਆ ਵਿਚ ਵਧਦੇ ਤਣਾਅ ਕਰਕੇ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ ਤੇ ਦੂਜੇ ਪਾਸੇ ਤੇਲ ਕੰਪਨੀਆਂ ਵੱਲੋਂ ਈਂਧਣ ਸਪਲਾਈ ਵਿਚ ਕੀਤੀ ਜਾ ਰਹੀ ਕਟੌਤੀ ਨੇ ਪੰਜਾਬ ਵਿਚ ਸੰਕਟ ਨੂੰ ਹੋਰ ਡੂੰਘਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਵਿਦੇਸ਼ ਤੋਂ ਪਰਤਦਿਆਂ ਹੀ ਐਕਸ਼ਨ ‘ਚ PM ਮੋਦੀ, ਬੁਲਾਈ ਗਈ ਕੈਬਨਿਟ ਮੰਤਰੀਆਂ ਦੀ ਅਹਿਮ ਬੈਠਕ
ਦੱਸਿਆ ਜਾ ਰਿਹਾ ਹੈ ਕਿ ਇੰਡੀਆ ਆਇਲ ਦੀ ਤੁਲਨਾ ਵਿਚ ਹਿੰਦੋਸਤਾਨ ਪੈਟਰੋਲੀਅਮ ਅਤੇ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪਾਂ ‘ਤੇ ਸੰਕਟ ਸਭ ਤੋਂ ਵੱਧ ਹੈ। ਕਈ ਡੀਲਰਾਂ ਨੇ ਦੋਸ਼ ਲਗਾਇਆ ਹੈ ਕਿ ਸਾਧਾਰਨ ਪੈਟਰੋਲ ਤੇ ਡੀਜਲ ਉਪਲਬਧ ਕਰਵਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰੀਮੀਅਮ ਫਿਊਲ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਿਸ ਦੀ ਕੀਮਤ ਸਾਧਾਰਨ ਈਂਧਣ ਤੋਂ ਲਗਭਗ 10 ਰੁਪਏ ਪ੍ਰਤੀ ਲੀਟਰ ਵੱਧ ਹੈ। ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਚੱਲਦੇ ਹੁਣੇ ਜਿਹੇ ਪੈਟਰੋਲ ਤੇ ਡੀਜ਼ਲ ਦੇ ਰੇਟਾਂ ਵਿਚ ਲਗਭਗ 3 ਰੁਪਏ ਪ੍ਰਤੀ ਲੀਟਰ ਤਕ ਵਾਧਾ ਹੋਇਆ ਹੈ। ਇਸ ਨਾਲ ਆਮ ਜਨਤਾ, ਟਰਾਂਸਪੋਰਟ ਕਾਰੋਬਾਰ ਤੇ ਉਦਯੋਗਾਂ ‘ਤੇ ਵਾਧੂ ਬੋਝ ਪੈ ਰਿਹਾ ਹੈ।
ਪੈਟਰੋਲ ਡੀਜ਼ਲ ਦੇ ਨਾਲ-ਨਾਲ ਸੂਬੇ ਵਿਚ LPG ਗੈਸ ਦੀ ਕਮੀ ਦੱਸੀ ਜਾ ਰਹੀ ਹੈ। ਉਦਯੋਗਾਂ ਤੇ ਵਪਾਰਕ ਇਕਾਈਆਂ ਨੂੰ ਗੈਸ ਸਪਲਾਈ ਪ੍ਰਭਾਵਿਤ ਹੋਣ ਨਾਲ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਈਂਧਣ ਸੰਕਟ ਕਾਰਨ ਲੋਕਾਂ ਵਿਚ ਚਿੰਤਾ ਦਾ ਮਾਹੌਲ ਹੈ ਤੇ ਸਰਕਾਰ ਤੋਂ ਜਲਦ ਹਾਲਾਤ ਸਾਧਾਰਨ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










