ਹੁਸ਼ਿਆਰਪੁਰ ਵਿਚ ਵਿਆਹੁਤਾ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ ਜਿਸ ਦੇ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੀ ਧੀ ਬਿਲਕੁਲ ਠੀਕ-ਠਾਕ ਸੀ ਤੇ ਇਨ੍ਹਾਂ ਵੱਲੋਂ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰਿਆ ਗਿਆ ਹੈ।
ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਤੇ ਹੁਣ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਪ੍ਰਿਆ ਵਜੋਂ ਹੋਈ ਹੈ ਜਿਸ ਦਾ ਸਾਲ 2018 ਵਿਚ ਰਾਜਨ ਨਾਂ ਦੇ ਵਿਅਕਤੀ ਨਾਲ ਵਿਆਹ ਹੋਇਆ ਸੀ ਤੇ ਇਨ੍ਹਾਂ ਦਾ ਇਕ ਪੁੱਤਰ ਵੀ ਹੈ। ਕੁੜੀ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਸਹੁਰੇ ਵਾਲਿਆਂ ਨੂੰ ਕਈ ਵਾਰ ਸਮਝਾਇਆ ਵੀ ਗਿਆ ਪਰ ਉਹ ਸੁਧਰੇ ਨਹੀਂ ਜਿਸ ਤੋਂ ਬਾਅਦ ਬੀਤੇ ਕੱਲ੍ਹ ਲੜਾਈ ਤੋਂ ਬਾਅਦ ਉਨ੍ਹਾਂ ਨੇ ਪ੍ਰਿਆ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਾਲਾਂਕਿ ਸਹੁਰੇ ਪਰਿਵਾਰ ਦਾ ਕੋਈ ਵੀ ਪੱਖ ਅਜੇ ਸਾਹਮਣੇ ਨਹੀਂ ਆਇਆ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਤੇ ਕੁੜੀ ਦੀ ਸੱਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਗੁਰੂਘਰ ‘ਚ ਵਾਪਰਿਆ ਹਾ/ਦਸਾ : ਲੰਗਰ ਹਾਲ ‘ਚ ਮਹਿਲਾਵਾਂ ‘ਤੇ ਡਿੱਗੀਆਂ ਲੋਹੇ ਦੀਆਂ ਪਲੇਟਾਂ, 2 ਦੀ ਮੌ.ਤ, 5 ਜ਼ਖਮੀ
ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਨੂੰ ਸਿਵਲ ਹਸਪਤਾਲ ਤੋਂ ਫੋਨ ਆਇਆ ਸੀ ਕਿ ਇਕ ਪ੍ਰਿਆ ਨਾਂ ਦੀ ਕੁੜੀ ਨੇ ਜ਼ਹਿਰ ਖਾ ਲਿਆ ਹੈ ਤੇ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਹਸਪਤਾਲ ਭਰਤੀ ਕਰਵਾ ਕੇ ਉਥੋਂ ਫਰਾਰ ਹੋ ਗਏ ਸਨ ਤੇ ਹੁਣ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਕੁੜੀ ਦੀ ਸੱਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










