ਪੰਜਾਬ ਕਾਂਗਰਸ ਵਿਚ ਬਗਾਵਤ ਵਿਚਾਲੇ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਦੀ ਅਗਵਾਈ ਵਿਚ ਸਾਂਸਦਾਂ ਦੀ ਅਹਿਮ ਬੈਠਕ ਹੋਵੇਗੀ। ਇਸ ਬੈਠਕ ਨੂੰ ਕਾਫੀ ਅਹਿਮ ਦੱਸੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ 7 ਸਾਂਸਦ ਵੀ ਇਸ ਮੀਟਿੰਗ ਵਿਚ ਸ਼ਾਮਲ ਹੋ ਸਕਦੇ ਹਨ ਤੇ ਕਿਆਸ ਲਗਾਏ ਜਾ ਰਹੇ ਹਨ ਕਿ ਰਾਜਾ ਵੜਿੰਗ ਤੇ ਚਰਨਜੀਤ ਸਿੰਘ ਚੰਨੀ ਵੀ ਇਕੱਠੇ ਇਸ ਮੀਟਿੰਗ ਵਿਚ ਨਜ਼ਰ ਆ ਸਕਦੇ ਹਨ।
ਕਾਂਗਰਸ ਵਿਚ ਚੱਲ ਰਹੇ ਕਲੇਸ਼ ਨੂੰ ਲੈ ਕੇ ਅੱਜ ਦਿੱਲੀ ਵਿਚ ਚਰਚਾ ਹੋ ਸਕਦੀ ਹੈ। ਵੜਿੰਗ ਤੇ ਚੰਨੀ ਤੋਂ ਇਲਾਵਾ ਮੀਟਿੰਗ ਵਿਚ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਔਜਲਾ, ਧਰਮਵੀਰ ਗਾਂਧੀ, ਅਮਰਜੀਤ ਸਿੰਘ ਇਸ ਮੀਟਿੰਗ ਦਾ ਹਿੱਸਾ ਹੋ ਸਕਦੇ ਹਨ।
ਇਹ ਵੀ ਪੜ੍ਹੋ : ਅੱਜ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰ ਸਕਦੇ ਨੇ ਸਾਬਕਾ CM ਚਰਨਜੀਤ ਚੰਨੀ, ਰੱਖਣਗੇ ਆਪਣਾ ਪੱਖ
ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿਚ ਕੁਝ ਵੀ ਠੀਕ ਨਹੀਂ ਚੱਲ ਰਿਹਾ ਹੈ ਭਾਵੇਂ ਕਾਂਗਰਸੀ ਆਗੂਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਾਰਟੀ ਵਿਚ ‘All is well’ ਹੈ ਪਰ ਅਜਿਹਾ ਨਜ਼ਰ ਨਹੀਂ ਆ ਰਿਹਾ ਹੈ ਤੇ ਲਗਾਤਾਰ ਤਣਾਅ ਵਧਦਾ ਜਾ ਰਿਹਾ ਹੈ ਜਿਸ ਨੂੰ ਸੁਲਝਾਉਣ ਦੀ ਕਾਂਗਰਸ ਹਾਈਕਮਾਨ ਵੀ ਪੂਰੀ ਕੋਸ਼ਿਸ਼ ਕਰ ਰਹੀ ਹੈ ਤੇ ਇਸੇ ਤਹਿਤ ਅੱਜ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰਨਗੇ ਤੇ ਆਪਣਾ ਪੱਖ ਰੱਖਣਗੇ।
ਵੀਡੀਓ ਲਈ ਕਲਿੱਕ ਕਰੋ -:










