ਲੁਧਿਆਣਾ ਵਿੱਚ ਦਿਨ-ਦਿਹਾੜੇ ਇੱਕ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਦੋ ਬਦਮਾਸ਼ ਦੁਕਾਨ ਵਿੱਚ ਵੜੇ, ਦੁਕਾਨਦਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਉਸ ਨੂੰ ਬੰਧਕ ਬਣਾਇਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਏ। ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।

ਰਿਪੋਰਟਾਂ ਮੁਤਾਬਕ ਇਹ ਘਟਨਾ ਦੁਪਹਿਰ 12 ਵਜੇ ਦੇ ਕਰੀਬ ਏਟੀਆਈ ਰੋਡ ‘ਤੇ ਇੱਕ ਸੁਨਿਆਰੇ ਦੀ ਦੁਕਾਨ ‘ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਗਾਹਕ ਬਣ ਕੇ ਦੁਕਾਨ ਵਿੱਚ ਦਾਖਲ ਹੋਏ। ਥੋੜ੍ਹੀ ਦੇਰ ਬਾਅਦ, ਉਨ੍ਹਾਂ ਨੇ ਦੁਕਾਨਦਾਰ ‘ਤੇ ਹਮਲਾ ਕਰ ਦਿੱਤਾ ਅਤੇ ਬੰਦੂਕ ਦੀ ਨੋਕ ‘ਤੇ ਉਸ ਨੂੰ ਬੰਧਕ ਬਣਾ ਲਿਆ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਨਾ ਸਿਰਫ਼ ਦੁਕਾਨ ਵਿੱਚੋਂ ਸਾਮਾਨ ਲੁੱਟ ਲਿਆ, ਸਗੋਂ ਦੁਕਾਨਦਾਰ ਦਾ ਰਿਵਾਲਵਰ ਅਤੇ ਉਸ ਦੀ ਸਕੂਟੀ ਵੀ ਆਪਣੇ ਨਾਲ ਲੈ ਗਏ।
ਇਹ ਵੀ ਪੜ੍ਹੋ : ਗਾਇਕਾ ਇੰਦਰ ਕੌਰ ਦਾ ਹੋਇਆ ਅੰਤਿਮ ਸੰਸਕਾਰ, ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਦਮਾਸ਼ਾਂ ਨੇ ਪੂਰੀ ਘਟਨਾ ਦੀ ਪਹਿਲਾਂ ਤੋਂ ਯੋਜਨਾ ਬਣਾਈ ਸੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੀੜਤ ਰਣਜੀਤ ਸਿੰਘ ਦੇ ਚਚੇਰੇ ਭਰਾ ਦਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਦੋ ਬਦਮਾਸ਼ ਪੈਦਲ ਦੁਕਾਨ ਵਿੱਚ ਦਾਖਲ ਹੋਏ। ਦੋਵਾਂ ਨੇ ਆਪਣੇ ਮੂੰਹ ਬੰਨੇ ਹੋਏ ਸਨ। ਇੱਕ ਅਪਰਾਧੀ ਕੋਲ ਪਿਸਤੌਲ ਅਤੇ ਇੱਕ ਤੇਜ਼ਧਾਰ ਹਥਿਆਰ ਸੀ। ਉਸ ਨੇ ਰਣਜੀਤ ਸਿੰਘ ਨੂੰ ਬੰਧਕ ਬਣਾ ਲਿਆ ਅਤੇ ਉਸਨੂੰ ਸਟ੍ਰਾਂਗ ਰੂਮ ਤੱਕ ਧੱਕੇ ਨਾਲ ਲੈ ਕੇ ਗਏ। ਉੱਥੇ, ਬਦਮਾਸ਼ਾਂ ਨੇ ਉਸ ਨਾਲ ਮਾਰਕੁੱਟ ਕੀਤੀ। ਉਸ ਨੂੰ ਕਈ ਥਾਵਾਂ ‘ਤੇ ਚਾਕੂ ਮਾਰੇ। ਉਹ ਚਾਂਦੀ, ਸੋਨਾ, ਇੱਕ ਮੋਬਾਈਲ ਫੋਨ ਅਤੇ 4 ਦਿਨ ਪਹਿਲਾਂ ਲਿਆ ਇੱਕ ਪਿਸਤੌਲ ਲੈ ਕੇ ਭੱਜ ਗਏ। ਰਣਜੀਤ ਸਿੰਘ ਖੂਨ ਨਾਲ ਲੱਥਪੱਥ ਸੀ ਤਾਂ ਉਸਨੂੰ ਸੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










