ਪੰਜਾਬ ਸਰਕਾਰ ਨੇ ਮਾਨਸੂਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮਾਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਾਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ।
ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਤੁਰੰਤ ਸ਼ੁਰੂ ਕਰਨ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਤੈਅ ਸਮਾਂ-ਸੀਮਾ ਦੇ ਅੰਦਰ ਇਹਨਾਂ ਕਾਰਜਾਂ ਨੂੰ ਮੁਕੰਮਲ ਕਰਨ। ਨੀਵੇਂ ਅਤੇ ਸੇਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਇਹ ਵੀ ਪੜ੍ਹੋ : MP ‘ਚ ਵੱਡਾ ਹਾਦਸਾ, ਨਦੀ ‘ਚ ਡੁੱਬਿਆ ਸੈਲਾਨੀਆਂ ਨਾਲ ਭਰਿਆ ਕਰੂਜ਼, ਕਈ ਮੌਤਾਂ
ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਕੰਮਾਂ ਦੀ ਸਖ਼ਤ ਅਤੇ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਰਿਪੋਰਟਾਂ ਜਲਦ ਤੋਂ ਜਲਦ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:











