MLA ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ । ਪੇਸ਼ੀ ਮਗਰੋਂ ਪਠਾਨਮਾਜਰਾ ਕੋਰਟ ਤੋਂ ਬਾਹਰ ਆਏ। ਮਿਲੀ ਜਾਣਕਾਰੀ ਮੁਤਾਬਕ ਪਠਾਨਮਾਜਰਾ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਪਿਛਲੇ 48 ਘੰਟਿਆਂ ਵਿਚ 2 ਆਪ ਵਿਧਾਇਕਾਂ ਦੀ ਗ੍ਰਿਫਤਾਰੀ ਹੋਈ ਹੈ। ਲਾਲਜੀਤ ਸਿੰਘ ਭੁੱਲਰ ਦੇ ਮਗਰੋਂ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਪਟਿਆਲਾ ਪੁਲਿਸ ਨੇ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਮੱਧ ਪ੍ਰਦੇਸ਼ ਦੇ ਗਵਾਲੀਅਰ ਤੋਂ ਹੋਈ ਸੀ ਤੇ ਉਹ ਸਤੰਬਰ ਮਹੀਨੇ ਤੋਂ ਫਰਾਰ ਚੱਲ ਰਹੇ ਸਨ। ਪੁਲਿਸ 7 ਮਹੀਨਿਆਂ ਤੋਂ ਪਠਾਮਮਾਜਰਾ ਦੀ ਭਾਲ ਕਰ ਰਹੀ ਸੀ।

ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ‘ਚ ਚੱਲੀਆਂ ਗੋ/ਲੀਆਂ, ਮੌਜੂਦਾ ਸਰਪੰਚ ਦਾ ਭਰਾ ਹੋਇਆ ਜ਼ਖਮੀ
ਰਿਮਾਂਡ ਦਰਮਿਆਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿਉਂਕਿ ਇਕ ਔਰਤ ਵੱਲੋਂ ਪਠਾਨਮਾਜਰਾ ‘ਤੇ ਜਬਰ ਜਨਾਹ ਤੇ ਧੋਖਾਧੜੀ ਦੇ ਦੋਸ਼ ਲਗਾਏ ਗਏ ਹਨ। ਪਠਾਨਮਾਜਰਾ ਸਨੌਰ ਤੋਂ ਵਿਧਾਇਕ ਹਨ ਜਿਨ੍ਹਾਂ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪੁਲਿਸ ਦੀਆਂ ਟੀਮਾਂ ਲਗਾਤਾਰ ਉਨ੍ਹਾਂ ਦੀ ਭਾਲ ਕਰ ਰਹੀਆਂ ਸਨ। ਕੋਰਟ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ 4 ਦਿਨਾਂ ਦਾ ਰਿਮਾਂਡ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









