ਮੋਗਾ ਥਾਣੇ ‘ਤੇ ਹੋਏ ਹਮਲੇ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਗਿਆ ਹੈ। 4 ਮਹਿਲਾਵਾਂ ਸਣੇ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਦਾਲਤ ਵਿਚ ਪੇਸ਼ੀ ਹੋਈ। 5 ਦਿਨਾਂ ਦੇ ਰਿਮਾਂਡ ‘ਤੇ ਇਨ੍ਹਾਂ ਮੁਲਜ਼ਮਾਂ ਨੂੰ ਭੇਜਿਆ ਗਿਆ।
8 ਜੁਲਾਈ ਨੂੰ ਮੋਗਾ ਥਾਣੇ ‘ਤੇ ਗ੍ਰਨੇਡ ਹਮਲਾ ਹੋਇਆ ਸੀ ਜਿਸ ਮਗਰੋਂ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ। ਮੁੱਖ ਮੁਲਜ਼ਮ ਸਣੇ 13 ਜਣੇ ਪੁਲਿਸ ਅੜਿੱਕੇ ਚੜ੍ਹੇ ਹਨ। ਹਮਲੇ ਮਗਰੋਂ ਸਿਆਸਤ ਵੀ ਕਾਫੀ ਗਰਮਾ ਗਈ ਸੀ। ਰਵਨੀਤ ਸਿੰਘ ਬਿੱਟੂ ਵੱਲੋਂ ਇਸ ਨੂੰ ਲੈ ਕੇ ਧਰਨਾ ਵੀ ਦਿੱਤਾ ਗਿਆ ਸੀ ਤੇ ਰੋਸ ਪ੍ਰਦਰਸ਼ਨ ਉਨ੍ਹਾਂ ਵੱਲੋਂ ਕੀਤਾ ਗਿਆ ਸੀ। ਇਸੇ ਦੇ ਵਿਚਾਲੇ ਹੁਣ ਅਪਡੇਟ ਸਾਹਮਣੇ ਆਈ ਹੈ ਕਿ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿਚ 4 ਮਹਿਲਾਵਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਗੈਰ-ਕਾਨੂੰਨੀ ਗੈਸ ਰਿਫਿਲਿੰਗ ‘ਤੇ ਛਾਪੇਮਾਰੀ ਕਰਨ ਪਹੁੰਚੀ ਟੀਮ ‘ਤੇ ਹ.ਮ/ਲਾ, ਇਕ ਮੁਲਜ਼ਮ ਗ੍ਰਿਫਤਾਰ
ਦੱਸ ਦੇਈਏ ਕਿ ਫੜੇ ਗਏ ਸਾਰੇ ਮੁਲਜ਼ਮ ਫਿਰੋਜ਼ਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਗ੍ਰਿਫਤਾਰੀ ਮਗਰੋਂ ਇਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। ਮਾਮਲੇ ਦੀ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:










