ਪੰਜਾਬ ਸਰਕਾਰ ਵੱਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ ਦੀਆਂ ਲਗਭਗ 40 ਲੱਖ ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ ਵਿੱਤੀ ਸਹਾਇਤਾ ਦੀ ਰਕਮ ਜਮ੍ਹਾ ਕਰਵਾਉਣ ਦਾ ਨਿਰਦੇਸ਼ ਦੇ ਦਿੱਤਾ ਹੈ। 24 ਘੰਟੇ ਵਿਚ ਇਹ ਰਕਮ ਮਹਿਲਾਵਾਂ ਦੇ ਖਾਤੇ ਵਿਚ ਆਏਗੀ।
18 ਸਾਲ ਤੋਂ ਵਧ ਉਮਰ ਵਾਲੀਆਂ ਐੱਸਸੀ ਮਹਿਲਾਵਾਂ ਨੂੰ 4500 ਰੁਪਏ ਤੇ ਆਮ ਵਰਗ ਦੀਆਂ ਮਹਿਲਾਵਾਂ ਨੂੰ 3000 ਰੁਪਏ ਮਿਲਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਮਹਿਲਾ ਸਸ਼ਕੀਤਕਰਨ ਲਈ ਇਹ ਇਤਿਹਾਸਕ ਕਦਮ ਹੈ। ਇਹ ਰਕਮ ਭਾਵੇਂ ਹੀ ਕਿਸੇ ਨੂੰ ਅਮੀਰ ਨਹੀਂ ਬਣਾਉਂਦੀ ਪਰ ਹਰ ਮਹਿਲਾ ਨੂੰ ਆਰਥਿਕ ਤੌਰ ਤੋਂ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿਚ ਮਹੱਤਵਪੂਰਨ ਕਦਮ ਹੈ। ਇਹ ਮਹਿਲਾਵਾਂ ਦਾ ਹੱਕਾ ਹੈ ਜਿਸ ਨਾਲ ਉਹ ਆਪਣੀਆਂ ਘਰੇਲੂ ਜ਼ਰੂਰਤਾਂ, ਬੱਚਿਆਂ ਦੀ ਸਿੱਖਿਆ, ਪਰਿਵਾਰਕ ਜ਼ਿੰਮੇਵਾਰੀਆਂ ਤੇ ਸਮਾਜਿਕ ਰਸਮਾਂ ਨੂੰ ਬਿਨਾਂ ਕਿਸੇ ‘ਤੇ ਨਿਰਭਰ ਹੋਏ ਪੂਰਾ ਕਰ ਸਕਣਗੀਆਂ। ਦੂਜੇ ਪਾਸੇ 1 ਸਤੰਬਰ ਨੂੰ ਦੁਬਾਰਾ ਮਹਿਲਾਵਾਂ ਨੂੰ ਸਨਮਾਨ ਰਾਸ਼ੀ ਮਿਲੇਗੀ।
ਇਹ ਵੀ ਪੜ੍ਹੋ : ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਛਾਣ ਹੀ ਆਪਣੇ ਵਾਅਦੇ ਨਿਭਾਉਣ ਦੀ ਹੈ। ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਹੋਣ ਜਾਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਵਜੋਂ ਕੀਤੇ ਗਏ ਐਲਾਨ, ਸਰਕਾਰ ਨੇ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਹੈ। ਆਮ ਆਦਮੀ ਪਾਰਟੀ ਉਹੀ ਵਾਅਦਾ ਕਰਦੀ ਹੈ ਜਿਸ ਨੂੰ ਪੂਰਾ ਕਰਨ ਦਾ ਦਮ ਰੱਖਦੀ ਹੈ ਤੇ ਜੋ ਵਾਅਦਾ ਕਰ ਦਿੰਦੀ ਹੈ ਉਹ ਹਰ ਹਾਲਤ ਵਿਚ ਨਿਭਾਉਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








