ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਦੇਖਦੇ ਹੋਏ ਸੂਬੇ ਭਰ ਵਿਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਲੁਧਿਆਣਾ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਦੇ ਆਲੇ ਦੁਆਲੇ ਭਾਰੀ ਪੁਲਿਸ ਫੋਰਸ ਬਲ ਦੇ ਨਾਲ ਚੈਕਿੰਗ ਕੀਤੀ ਗਈ ਤੇ ਸੜਕ ‘ਤੇ ਨਜਾਇਜ਼ ਕੀਤੇ ਕਬਜ਼ਿਆਂ ਨੂੰ ਹਟਾਉਣ ਲਈ ਵੀ ਸਖਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਗਏ। CP ਸਵਪਨ ਸ਼ਰਮਾ ਦੀ ਅਗਵਾਈ ‘ਚ ਚੈਕਿੰਗ ਕੀਤੀ ਗਈ।
ਪੀਐੱਮ ਦੇ ਦੌਰੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਇੰਤਜ਼ਾਮ ਹਨ। ਪੁਲਿਸ ਤੇ ਸੁਰੱਖਿਆ ਏਜੰਸੀਆਂ ਦੇ 10,000 ਤੋਂ ਵੱਧ ਮੁਲਾਜ਼ਮ ਤਾਇਨਾਤ ਹਨ। ਪੀਐੱਮ ਦੇ ਪ੍ਰੋਗਰਾਮ ਵਿਚ ਸਿਰਫ ਉਹ ਲੋਕ ਸ਼ਾਮਲ ਹੋਣਗੇ ਜਿਨ੍ਹਾਂ ਕੋਲ ਵੈਲਿਡ ਕਾਰਡ ਹੋਣਗੇ। ਇਸ ਤੋਂ ਇਲਾਵਾ ਸਪੈਸ਼ਲ ਬੱਸਾਂ ਚਲਾਈਆਂ ਜਾਣਗੀਆਂ। ਇਸ ਵਿਜ਼ਟ ਨੂੰ ਪੰਜਾਬ ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।

ਇਸ ਤਹਿਤ ਪਟਿਆਲਾ ਰੇਂਜ ਦੇ ਚਾਰ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਵਿਚ ਵਿਆਪਕ ‘ਨਾਈਟ ਡੋਮੀਨੇਸ਼ਨ’ ਮੁਹਿੰਮ ਚਲਾਈ ਗਈ। SSP ਸਰਫਰਾਜ਼ ਆਲਮ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੂਰੇ ਸੂਬੇ ਵਿਚ ਰਾਤ ਸਮੇਂ ਵਿਸ਼ੇਸ਼ ਚੈਕਿੰਗ ਤੇ ਨਾਕੇਬੰਦੀ ਮੁਹਿੰਮ ਚਲਾਈ ਗਈ। ਇਸ ਦਾ ਉਦੇਸ਼ ਅਪਰਾਧੀਆ ‘ਤੇ ਸ਼ਿਕੰਜਾ ਕੱਸਣਾ, ਸ਼ੱਕੀ ਗਤੀਵਿਧੀਆਂ ‘ਤੇ ਤੁਰੰਤ ਕਾਰਵਾਈ ਕਰਨਾ ਤੇ ਆਮ ਲੋਕਾਂ ਵਿਚ ਸੁਰੱਖਿਆ ਦੀਆਂ ਭਾਵਨਾ ਨੂੰ ਮਜ਼ਬੂਤ ਕਰਨਾ ਹੈ।
ਇਹ ਵੀ ਪੜ੍ਹੋ : ਅੱਜ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਦੌਰੇ ‘ਤੇ PM ਮੋਦੀ, 12,070 ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ
SSP ਸਰਫਰਾਜ਼ ਆਲਮ ਨੇ ਦੱਸਿਆ ਪਟਿਆਲਾ ਰੇਂਜ ਵਿਚ ਲਗਭਗ 600 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਪਟਿਆਲਾ ਵਿਚ 12 ਥਾਵਾਂ ‘ਤੇ ਨਾਕੇਬੰਦੀ ਕੀਤੀ ਗਈ ਇਸੇ ਤਰ੍ਹਾਂ ਸੰਗਰੂਰ ਵਿਚ 16, ਬਰਨਾਲਾ ਵਿਚ 11 ਤੇ ਮਾਲੇਰਕੋਟਲਾ ਵਿਚ 8 ਥਾਵਾਂ ‘ਤੇ ਖਾਸ ਨਾਕੇਬੰਦੀ ਕੀਤੀ ਗਈ। ਪੁਲਿਸ ਟੀਮਾਂ ਨੇ ਹੋਟਲਾਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਤਲਾਸ਼ੀ ਮੁਹਿੰਮ ਵੀ ਚਲਾਈ।
ਵੀਡੀਓ ਲਈ ਕਲਿੱਕ ਕਰੋ -:










