ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਲੱਖੋਵਾਲ ਖੁਰਦ ਤੇ ਲੱਖੋਵਾਲ ਕਲਾ ਦੇ ਵਿਚਕਾਰ ਪੁਲੀ ਦੇ ਨੇੜੇ 8 ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰਿਆ। ਸੜਕ ਹਾਦਸੇ ਵਿੱਚ ਇੱਕ ਕੰਬਾਈਨ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਟੱਕਰ ਹੋ ਗਈ, ਜਿਸ ਕਾਰਨ ਨੌਜਵਾਨ ਦੀ ਗਰਦਨ ਧੜ ਤੋਂ ਅਲੱਗ ਹੋ ਗਈ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਰਮਿੰਦਰ ਸਿੰਘ ਵਾਸੀ ਸਮਰਾਲਾ ਵਜੋਂ ਹੋਈ ਹੈ ਜਿਸ ਦੀ ਉਮਰ 22 ਸਾਲ ਹੈ।

ਮੋਟਰਸਾਈਕਲ ਸਵਾਰ ਪਰਵਿੰਦਰ ਸਿੰਘ ਅੱਜ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਦੋਸਤ ਨੂੰ ਮਿਲ ਕੇ ਪਿੰਡ ਜੁਲਫਗੜ ਤੋਂ ਆਪਣੇ ਘਰ ਸਮਰਾਲਾ ਵਿਖੇ ਵਾਪਸ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਸਾਹਮਣੇ ਤੋਂ ਆ ਰਹੀ ਕੰਬਾਈਨ ਦੇ ਹੇਠਾਂ ਉਸਦਾ ਮੋਟਰਸਾਈਕਲ ਜਾ ਵੜਿਆ। ਘਟਨਾ ਦੀ ਸੂਚਾ ਮਿਲਣ ਤੇ ਸਬ ਇੰਸਪੈਕਟਰ ਪਰਸ਼ੋਤਮ ਲਾਲ ਮੌਕੇ ਤੇ ਪਹੁੰਚ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਦਿੱਲੀ ਕਥਿਤ ਸ਼ਰਾਬ ਘੁਟਾਲਾ ਮਾਮਲਾ : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਮ੍ਰਿਤਕ ਨੌਜਵਾਨ ਪਰਵਿੰਦਰ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਸੀਂ ਇਹ ਅਜੇ ਕੁਵਾਰਾ ਸੀ। ਇਹ ਇੱਕ ਫਾਇਨਾਂਸ ਕੰਪਨੀ ਦੇ ਵਿੱਚ ਨੌਕਰੀ ਕਰਦਾ ਸੀ ਪਰ ਅੱਜ ਸੜਕ ਹਾਦਸੇ ਵਿੱਚ ਉਸਦੀ ਦਰਦਨਾਕ ਮੌਤ ਹੋ ਗਈ। ਪੁਲਿਸ ਵੱਲੋਂ ਮੌਕੇ ‘ਤੇ ਜਾ ਕੇ ਕੰਬਾਈਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਸਹਾਇਕ ਥਾਣੇਦਾਰ ਪੁਰਸ਼ੋਤਮ ਲਾਲ ਨੇ ਦੱਸਿਆ ਕਿ ਸਵੇਰੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:











