ਆਮ ਆਦਮੀ ਪਾਰਟੀ ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ SIR ਨੂੰ ਲੈ ਕੇ ਚੋਣ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਪੰਜਾਬ ਦੇ NRI ਵੋਟਰਾਂ ਲਈ ਡਿਜੀਟਲ ਵੈਰੀਫਿਕੇਸ਼ਨ ਸਹੂਲਤਾਂ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਕਿਰਿਆ ਕਾਰਨ ਵਿਦੇਸ਼ਾਂ ਵਿਚ ਰਹਿ ਰਹੇ ਲੱਖਾਂ ਪੰਜਾਬੀ ਵੋਟਰਾਂ ਦੇ ਨਾਂ ਵੋਟਰ ਸੂਚੀ ਤੋਂ ਕੱਟਣ ਦਾ ਖਤਰਾ ਪੈਦਾ ਹੋ ਗਿਆ ਹੈ।
ਮਾਲਵਿੰਦਰ ਸਿੰਘ ਕੰਗ ਨੇ ਆਪਣੇ ਪੱਤਰ ਵਿਚ ਕਿਹਾ ਕਿ ਪੰਜਾਬ ਦਾ ਪ੍ਰਵਾਸੀ ਭਾਈਚਾਰਾ ਸਿਰਫ ਵਿਦੇਸ਼ ਵਿਚ ਰਹਿਣ ਵਾਲਾ ਸਮਾਜ ਨਹੀਂ ਸਗੋਂ ਸੂਬੇ ਦੀ ਸੰਸਕ੍ਰਿਤਕ ਪਛਾਣ ਤੇ ਆਰਥਿਕ ਮਜ਼ਬੂਤੀ ਦਾ ਮਹੱਤਵਪੂਰਨ ਹਿੱਸਾ ਹੈ। ਉੁਨ੍ਹਾਂ ਕਿਹਾ ਕਿ ਕੈਨੇਡਾ, ਯੂਨਾਈਟਿਡ ਕਿੰਗਡਮ, ਆਸਟ੍ਰੇਲੀਆ, ਅਮਰੀਕਾ, ਇਟਲੀ ਤੇ ਖਾੜੀ ਦੇਸ਼ਾਂ ਵਿਚ ਵਸੇ ਪੰਜਾਬੀ ਲਗਾਤਾਰ ਆਪਣੀ ਮਾਤ ਭੂਮੀ ਨਾਲ ਜੁੜੇ ਹੋਏ ਹਨ।
ਉਹ ਪੰਜਾਬ ਵਿਚ ਨਿਵੇਸ਼ ਕਰਦੇ ਹਨ, ਪਰਿਵਾਰਕ ਜਾਇਦਾਦਾਂ ਦੀ ਦੇਖ-ਰੇਖ ਕਰਦੇ ਹਨ ਤੇ ਵੱਡੀ ਮਾਤਰਾ ਵਿਚ ਪੈਸਾ ਭੇਜਦੇ ਹਨ ਜਿਸ ਨਾਲ ਸੂਬੇ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲੀ ਹੈ। ਸਾਂਸਦ ਕੰਗ ਨੇ ਕਿਹਾ ਕਿ SIR ਦਾ ਉਦੇਸ਼ ਵੋਟਰ ਸੂਚੀਆਂ ਨੂੰ ਸੰਪੂਰਨ ਬਣਾਉਣਾ ਹੈ, ਪਰ ਇਸਦੀਆਂ ਸਖ਼ਤ ਸਮਾਂ-ਸੀਮਾਵਾਂ ਅਤੇ ਪ੍ਰਕਿਰਿਆਵਾਂ ਸੱਚੇ ਵੋਟਰਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਰਹਿਣ ਵਾਲੇ ਲੋਕਾਂ ਲਈ ਵਿਅਕਤੀਗਤ ਤੌਰ ਤੋਂ ਤਸਦੀਕਾਂ ਵਿੱਚ ਸ਼ਾਮਲ ਹੋਣਾ ਬਹੁਤ ਮੁਸ਼ਕਲ ਹੈ, ਕਿਉਂਕਿ ਉਹਨਾਂ ਵਿੱਚ ਨੌਕਰੀਆਂ, ਕਾਰੋਬਾਰਾਂ ਅਤੇ ਲੰਬੀ ਦੂਰੀ ਵਰਗੀਆਂ ਵਿਹਾਰਕ ਸਮੱਸਿਆਵਾਂ ਸ਼ਾਮਲ ਹੁੰਦੀਆਂ ਹਨ।
ਇਹ ਵੀ ਪੜ੍ਹੋ : ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਮਿਲੀ ਸਫਲਤਾ, ਆਧੁਨਿਕ ਹ.ਥਿ/ਆਰਾਂ ਸਣੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪੱਤਰ ਵਿਚ ਉਨ੍ਹਾਂ ਕਿਹਾ ਕਿ ਕਈ NRI ਪਰਿਵਾਰ ਸਾਲਾਂ ਤੇ ਦਹਾਕਿਆਂ ਤੋਂ ਪੰਜਾਬ ਵਿਚ ਵੋਟਰ ਵਜੋਂ ਰਜਿਸਟਰਡ ਹਨ। ਅਜਿਹੇ ਵਿਚ ਸਿਰਫ ਪ੍ਰਕਿਰਿਆ ਸਬੰਧੀ ਮੁਸ਼ਕਲਾਂ ਕਾਰਨ ਉਨ੍ਹਾਂ ਦੇ ਨਾਂ ਨੂੰ ਹਟਾਉਣਾ ਲੋਕਤਾਂਤ੍ਰਿਕ ਅਧਿਕਾਰਾਂ ਦਾ ਹਨਨ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦਾ ਲੋਕਤੰਤਰ ਸਮਾਵੇਸ਼ ਦੀ ਭਾਵਨਾ ‘ਤੇ ਅਧਾਰਤ ਹੈ ਅਤੇ ਕਿਸੇ ਵੀ ਸੱਚੇ ਨਾਗਰਿਕ ਨੂੰ ਉਸਦੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ।
ਮਾਲਵਿੰਦਰ ਸਿੰਘ ਕੰਗ ਨੇ ਚੋਣ ਕਮਿਸ਼ਨ ਤੋਂ ਕਈ ਮਹੱਤਵਪੂਰਨ ਮੰਗਾਂ ਵੀ ਰੱਖੀਆਂ। ਉੁਨ੍ਹਾਂ ਨੇ ਵੋਟਰ ਪਛਾਣ ਪੱਤਰ ਰੱਖਣ ਵਾਲੇ ਵਿਦੇਸ਼ੀ ਵੋਟਰਾਂ ਲਈ ਆਨਲਾਈਨ ਤੇ ਡਿਜੀਟਲ ਵੈਰੀਫਿਕੇਸ਼ਨ ਸਹੂਲਤਾਂ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਦਸਤਾਵੇਜ਼ ਜਮ੍ਹਾ ਕਰਨ ਲਈ ਵਧੇਰੇ ਲਚਕੀਲੀ ਸਮਾਂ ਸੀਮਾਂ ਤੈਅ ਕਰਨ ਦੀ ਵੀ ਅਪੀਲ ਕੀਤੀ। ਨਾਲ ਹੀ NRI ਵੋਟਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਸ਼ਿਕਾਇਤ ਨਿਵਾਰਣ ਕੇਂਦਰ ਸਥਾਪਤ ਕਰਨ ਦੀ ਵੀ ਮੰਗ ਰੱਖੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










