ਪੰਜਾਬ ਵਿਚ ਇਸ ਵਾਰ EVM ਦੀ ਬਜਾਏ ਬੈਲੇਟ ਬਾਕਸ ਜ਼ਰੀਏ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ। ਆਂਧਰਾ ਪ੍ਰਦੇਸ਼ ਦੀ BEL ਕੰਪਨੀ ਤੋਂ ਈਵੀਐੱਮ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਕੰਪਨੀ ਦੇ ਅਧਿਕਾਰੀ ਪੱਛਮੀ ਬੰਗਾਲ, ਤਮਿਲਨਾਡੂ ਸਣੇ ਹੋਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਬਿਜ਼ੀ ਸਨ ਜਿਨ੍ਹਾਂ ਦਾ ਨਤੀਜਾ 4 ਮਈ ਨੂੰ ਆਇਆ ਇਸ ਮਗਰੋਂ ਸੂਬਾ ਚੋਣ ਕਮਿਸ਼ਨ ਨੇ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇਦਿੱਤੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।
ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਪੰਜਾਬ ਦੀਆਂ 8 ਨਗਰ ਨਿਗਮਾਂ ਵਿਚ ਚੋਣਾਂ ਹੋਣਗੀਆਂ।ਇਨ੍ਹਾਂ ਵਿਚ ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਤੇ ਪਠਾਨਕੋਟ ਸ਼ਾਮਲ ਹਨ। ਇਸ ਤੋਂ ਇਲਾਵਾ 76 ਨਗਰ ਕੌਂਸਲ ਤੇ 21 ਨਗਰ ਪੰਚਾਇਤਾਂ ਵਿਚ ਵੀ ਚੋਣਾਂ ਕਰਵਾਈਆਂ ਜਾਣਗੀਆਂ। ਚੋਣਾਂ ਲਈ 3977 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਇਕ-ਇਕ ਮਤਪੇਟੀ ਹੋਵੇਗੀ। ਇਸ ਤੋਂ ਇਲਾਵਾ ਬਾਕੀ ਮਤਦਾਨ ਪੇਟੀਆਂ ਨੂੰ ਰਿਜ਼ਰਵ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਮੋਦੀ ਸਰਕਾਰ ਵੱਲੋਂ ਵੱਡਾ ਤੋਹਫਾ, 14 ਖਰੀਫ ਫਸਲਾਂ ਦੇ MSP ‘ਚ ਵਾਧੇ ਨੂੰ ਦਿੱਤੀ ਮਨਜ਼ੂਰੀ
ਦੱਸ ਦੇਈਏ ਕਿ ਪੰਜਾਬ ‘ਚ 26 ਮਈ ਨੂੰ ਚੋਣਾਂ ਹੋਣਗੀਆਂ ਤੇ 29 ਮਈ ਨੂੰ ਚੋਣ ਨਤੀਜੇ ਐਲਾਨੇ ਜਾਣਗੇ। ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ ਜਿਨ੍ਹਾਂ ਵਿਚ 18,98,990 ਪੁਰਸ਼, 17,73,716 ਔਰਤਾਂ ਤੇ 226 ਹੋਰ ਮਤਦਾਤਾ ਸ਼ਾਮਲ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿਚ 3977 ਮਤਦਾਨ ਕੇਂਦਰ ਸਥਾਪਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










