ਖੰਨਾ ਤੋਂ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਨਵਜੰਮੇ ਬੱਚੇ ਤੇ ਉਸ ਦੀ ਮਾਂ ਦੀ ਮੌਤ ਹੋ ਗਈ ਹੈ। ਪਿੰਡ ਖਹਿਰਾ ਵਿਚ ਇਕ ਇੱਟਾਂ ਦੇ ਭੱਠੇ ਨਾਲ ਜੁੜੀ ਗਰਭਵਤੀ ਮਹਿਲਾ ਨੂੰ ਪਹਿਲਾਂ ਸਮਰਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਉਸ ਦੀ ਗੰਭੀਰ ਹਾਲਤ ਦੇਖਦਿਆਂ ਉਸ ਨੂੰ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।
ਹਾਲਾਂਕਿ ਇਕ ਸੋਸ਼ਲ ਵਰਕਰ ਨੇ ਉਨ੍ਹਾਂ ਨੂੰ ਖੰਨਾ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਣ ਲਈ ਕਿਹਾ ਜਿਥੇ ਮਾਂ ਤੇ ਪੁੱਤ ਦੀ ਜਣੇਪੇ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਇਨਸਾਫ ਦੀ ਮੰਗ ਕਰਦੇ ਹੋਏ ਹਸਪਤਾਲ ਦੇ ਬਾਹਰ ਵਿਰੋਧ ਪ੍ਰਦਰਸ਼ਨ ਵੀ ਕੀਤਾ। ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ। ਪਤੀ ਰਾਮ ਨੇ ਦੱਸਿਆ ਕਿ ਉਹ ਆਪਣੀ ਪਤਨੀ ਨੂੰ ਸਿਵਲ ਹਸਪਤਾਲ ਸਮਰਾਲਾ ਲੈ ਕੇ ਗਿਆ ਸੀ ਜਿਥੋਂ ਉਸ ਨੂੰ ਵੱਡੀ ਸਹੂਲਤ ਲਈ ਕਿਸੇ ਹੋਰ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਸੀ। ਆਸ਼ਾ ਵਰਕਰ ਉਨ੍ਹਾਂ ਨੂੰ ਖੰਨਾ ਦੇ ਇਕ ਨਿੱਜੀ ਹਸਪਤਾਲ ਲੈ ਗਈ ਜਿਥੇ ਮਾਂ ਤੇ ਬੱਚੇ ਦੀ ਜਣੇਪੇ ਦੌਰਾਨ ਮੌਤ ਹੋ ਗਈ। ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹਸਪਤਾਲ ਦੇ ਐਮਰਜੈਂਸੀ ਵਿਭਾਗ ਦੇ ਡਾਕਟਰ ਨੇ ਪੁਸ਼ਟੀ ਕੀਤੀ ਕਿ ਜਦੋਂ ਨਵਜੰਮੇ ਬੱਚੇ ਤੇ ਉਸ ਦੀ ਮਾਂ ਨੂੰ ਨਿੱਜੀ ਹਸਪਤਾਲ ਤੋਂ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਔਰਤ ਦੀ ਨਬਜ਼ ਨਹੀਂ ਚੱਲ ਰਹੀ ਸੀ ਤੇ ਬਹੁਤ ਜ਼ਿਆਦਾ ਖੂਨ ਵਹਿਣ ਕਾਰਨ ਔਰਤ ਬੇਹੋਸ਼ ਹੋ ਗਈ ਸੀ। ਉਸ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਜਿਸ ਮਗਰੋਂ ਪਰਿਵਾਰ ਵੱਲੋਂ ਵਿਰੋਧ ਪ੍ਰਦਰਸਨ ਕੀਤਾ ਗਿਆ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:











