ਜਲੰਧਰ ਤੋਂ ਬਹੁਤ ਹੀ ਮੰਦਭਾਗੀ ਖਬਰ ਸੁਣਨ ਵਿਚ ਆਈ ਹੈ ਜਿਥੇ ਜਲੰਧਰ ਦੇ ਅਵਤਾਰ ਨਗਰ ਵਿਚ ਇਕ ਵਿਆਹੁਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ 29 ਸਾਲਾ ਨੀਤੂ ਵਜੋਂ ਹੋਈ ਹੈ। ਮ੍ਰਿਤਕਾ ਦੇ ਚਚੇਰੇ ਭਰਾ ਨੇ ਦੱਸਿਆ ਕਿ ਮ੍ਰਿਤਕਾ ਦਾ ਕਰੀਬ ਡੇਢ ਸਾਲ ਪਹਿਲਾਂ ਨੀਤੂ ਦੀ ਲਵਮੈਰਿਜ ਹੋਈ ਸੀ।
ਮਿਲੀ ਜਾਣਕਾਰੀ ਮੁਤਾਬਕ ਨੀਤੂ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ‘ਤੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਸਹੁਰਿਆਂ ‘ਤੇ ਨੀਤੂ ਦਾ ਕਤਲ ਕੀਤੇ ਜਾਣ ਦੇ ਇਲਜ਼ਾਮ ਲਗਾਏ ਹਨ। ਘਟਨਾ ਮਗਰੋਂ ਸਹੁਰਾ ਪਰਿਵਾਰ ਮੌਕੇ ਤੋਂ ਫਰਾਰ ਹੋ ਗਿਆ ਹੈ। ਨੀਤੂ ਦੇ ਗੁਆਂਢ ਵਿਚ ਰਹਿਣ ਵਾਲਾ ਇਕ ਵਿਅਕਤੀ ਉਸ ਨੂੰ ਹਸਪਤਾਲ ਲੈ ਕੇ ਗਿਆ ਸੀ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸ ਦੇਈਏ ਕਿ ਨੀਤੂ ਦੇ ਗਲੇ ‘ਤੇ ਮਿਲੇ ਨਿਸ਼ਾਨ ਹਨ, ਜਿਸ ਕਰਕੇ ਉਨ੍ਹਾਂ ਨੂੰ ਸ਼ੱਕ ਹੈ ਕਿ ਸਹੁਰਾ ਪਰਿਵਾਰ ਨੇ ਉਸ ਦਾ ਕਤਲ ਕੀਤਾ ਹੈ।
ਇਹ ਵੀ ਪੜ੍ਹੋ : ਬਰਨਾਲਾ : B.Sc ਨਰਸਿੰਗ ਦੀ ਵਿਦਿਆਰਥਣ ਦੀ ਹਾਰਟ ਅ.ਟੈ/ਕ ਨਾਲ ਮੌ/ਤ, ਛੁੱਟੀਆਂ ‘ਚ ਆਈ ਸੀ ਘਰ
ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦਾ ਪੁੱਤ ਸ਼ਹਿਰ ਦੇ ਵਿਚ ਹੀ ਹੈ ਪਰ ਉਸ ਦੇ ਨਾਲ ਸੰਪਰਕ ਨਹੀਂ ਹੋ ਰਿਹਾ। ਦੋਵੇਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਜਾਂਚ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










