ludhiana people joined akali dal : ਕੈਪਟਨ ਸਰਕਾਰ ਦੇ ਕੀਤੇ ਵਾਅਦੇ ਹੁਣ ਝੂਠੇ ਪੈਂਦੇ ਨਜ਼ਰ ਆ ਰਹੇ ਹਨ।ਕੈਪਟਨ ਸਰਕਾਰ ਚੋਣਾਂ ਸਮੇਂ ਕੀਤੇ ਵਾਅਦੇ ਅਤੇ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦਿਆਂ ‘ਤੇ ਖਰੀ ਨਹੀਂ ਉਤਰ ਪਾਈ ਹੈ। ਕੈਪਟਨ ਸਰਕਾਰ ਦੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ‘ਚ ਉਨ੍ਹਾਂ ਦੀ ਕਾਰਜਕਾਰੀ ਦੇਖਦਿਆਂ ਲੋਕਾਂ ਨੇ ਕੈਪਟਨ ਸਰਕਾਰ ਤੋਂ ਹੁਣ ਮੂੁੰਹ ਫੇਰ ਲਿਆ ਹੈ।
ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਲੋਕ ਹੁਣ ਬਦਲਾਅ ਚਾਹੁੰਦੇ ਹਨ।ਦੱਸਣਯੋਗ ਹੈ ਕਿ ਲੁਧਿਆਣਾ ਦੇ ਨੂਰ ਵਾਲਾ ਪਿੰਡ ਦੇ ਕਰੀਬ 2 ਦਰਜਨ ਲੋਕਾਂ ਕਾਂਗਰਸ ਪਾਰਟੀ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਪੱਲਾ ਫੜ ਲਿਆ ਹੈ।ਸਿਮਜਨਜੀਤ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਜਦੋਂ ਤੋਂ ਕਾਂਗਰਸ ਸਰਕਾਰ ਸੱਤਾ ‘ਚ ਆਈ,ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਵਿਕਾਸ ਨਹੀਂ ਹੋ ਸਕਿਆ।ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਕਰਕੇ ਲੋਕਾਂ ਦਾ ਸਰਕਾਰ ਤੋਂ ਮਨ ਉੱਠ ਗਿਆ।ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ‘ਚ ਹਰ ਵਰਗ ਦਾ ਸਵਾਗਤ ਅਤੇ ਸਤਿਕਾਰ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ੳੇੁੱਚੀ ਸੋਚ ਅਤੇ ਉੱਚ ਵਿਚਾਰਾਂ ਵਾਲੇ ਨੇਤਾ ਹਨ।ਇਸ ਮੌਕੇ ਉੱਘੇ ਅਕਾਲੀ ਨੇਤਾ ਅਤੇ ਪਿੰਡ ਵਾਸੀ ਸ਼ਾਮਲ ਰਹੇ।