ਪੰਜਾਬ ਸਰਕਾਰ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਸਕੀਮ ਤਹਿਤ ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਨੂੰ ਅਸਲ ਰਕਮ, ਵਿਆਜ ਅਤੇ ਜੁਰਮਾਨੇ ਤੋਂ 100 ਫੀਸਦੀ ਛੋਟ ਦੇ ਕੇ ਸੁਨਹਿਰੀ ਮੌਕਾ ਦੇ ਰਹੀ ਹੈ। ਇਹ ਜਾਣਕਾਰੀ ਸ੍ਰੀ ਮੁਕਤਸਰ ਸਾਹਿਬ ਦੇ ਨਗਰ ਕੌਂਸਲ ਦੇ ਈਓ ਰਜਨੀਸ਼ ਗਿਰਧਰ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਜੇ ਕੋਈ ਡਿਫਾਲਟਰ 31 ਦਸੰਬਰ 2023 ਤੱਕ ਆਪਣਾ ਬਕਾਇਆ ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਅਦਾ ਕਰਦਾ ਹੈ ਤਾਂ ਉਸ ਡਿਫਾਲਟਰ ਨੂੰ ਅਸਲ ਰਕਮ ਹੀ ਅਦਾ ਕਰਨੀ ਪਵੇਗੀ। ਇਸ ਤੋਂ ਬਾਅਦ ਜੇ ਕੋਈ ਵਿਅਕਤੀ 1 ਜਨਵਰੀ 2024 ਤੋਂ 31 ਮਾਰਚ 2024 ਤੱਕ ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਅਦਾ ਕਰਦਾ ਹੈ ਤਾਂ ਉਸ ਨੂੰ ਮੂਲ ਰਕਮ ‘ਤੇ 50 ਫੀਸਦੀ ਵਿਆਜ ਅਤੇ ਜੁਰਮਾਨਾ ਅਦਾ ਕਰਨਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਰਾਜ ਚੋਣ ਕਮਿਸ਼ਨ ‘ਤੇ ਹਾਈਕੋਰਟ ਨੇ ਲਾਇਆ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਮਿਆਦ ਖਤਮ ਹੋਣ ਤੋਂ ਬਾਅਦ ਡਿਫਾਲਟਰ ਨੂੰ ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਦੀ ਸਾਰੀ ਰਕਮ ਵਿਆਜ ਅਤੇ ਜੁਰਮਾਨੇ ਸਮੇਤ ਅਦਾ ਕਰਨੀ ਪਵੇਗੀ। ਜੇ ਕੋਈ ਡਿਫਾਲਟਰ ਆਪਣੀ ਜਾਇਦਾਦ ਜਿਵੇਂ ਕਿ ਦੁਕਾਨ, ਮਕਾਨ, ਪਲਾਟ ‘ਤੇ ਬਕਾਇਆ ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਦਾ ਭੁਗਤਾਨ ਨਹੀਂ ਕਰਦਾ ਹੈ, ਤਾਂ ਉਸ ਡਿਫਾਲਟਰ ਦੀ ਜਾਇਦਾਦ ਨੂੰ ਸਰਕਾਰੀ ਨਿਯਮਾਂ ਮੁਤਾਬਕ ਸੀਲ ਕੀਤਾ ਜਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਮੱਸਿਆ ਤੋਂ ਬਚਣ ਲਈ ਸ਼ਹਿਰ ਦਾ ਹਰ ਪ੍ਰਾਪਰਟੀ ਮਾਲਕ ਆਪਣੀ ਜਾਇਦਾਦ ‘ਤੇ ਬਕਾਇਆ ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਯਕਮੁਸ਼ਤ ਨਿਪਟਾਰਾ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਵੀਡੀਓ ਲਈ ਕਲਿੱਕ ਕਰੋ : –