ਸੂਬੇ ਵਿਚ ਦਿਨੋ-ਦਿਨ ਕੋਰੋਨਾ ਕੇਸਾਂ ਵਿਚ ਕਮੀ ਆ ਰਹੀ ਹੈ ਜੋ ਕਿ ਪ੍ਰਸ਼ਾਸਨ ਲਈ ਰਾਹਤ ਭਰੀ ਖਬਰ ਹੈ। ਬੀਤੇ 24 ਘੰਟਿਆਂ ਦਰਮਿਆਨ ਕੋਵਿਡ-19 ਦੇ 107 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂਕਿ ਮਰਨ ਵਾਲਿਆਂ ਦਾ ਅੰਕੜਾ ਸਿਫਰ ਰਿਹਾ।
ਇਸ ਦੇ ਨਾਲ ਹੀ ਰਾਹਤ ਭਰੀ ਖਬਰ ਇਹ ਵੀ ਹੈ ਕਿ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿਚ 45 ਲੋਕਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ। ਅੰਮ੍ਰਿਤਸਰ ਤੋਂ 3, ਬਠਿੰਡੇ ਤੋਂ 2, ਫਰੀਦਕੋਟ ਤੋਂ 2, ਫਾਜ਼ਿਲਕਾ ਤੋਂ 6, ਫਿਰੋਜ਼ਪੁਰ ਤੋਂ 3, ਗੁਰਦਾਸਪੁਰ ਤੋਂ 2, ਹੁਸ਼ਿਆਰਪੁਰ ਤੋਂ 2, ਜਲੰਧਰ ਤੋਂ 3, ਕਪੂਰਥਲਾ ਤੋਂ 6, ਲੁਧਿਆਣੇ ਤੋਂ 4, ਪਠਾਨਕੋਟ ਤੋਂ 1, ਸੰਗਰੂਰ ਤੋਂ 2, ਐੱਸ. ਏ. ਐੱਸ. ਨਗਰ ਤੋਂ 1 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ।
ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 599678 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 582836 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 517 ਮਾਮਲੇ ਅਜੇ ਵੀ ਐਕਟਿਵ ਹਨ। 16325 ਲੋਕ ਕੋਰੋਨਾ ਖਿਲਾਫ ਆਪਣੀ ਜੰਗ ਹਾਰ ਚੁੱਕੇ ਚੁੱਕੇ ਹਨ, ਜਦਕਿ 33 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 13 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 2 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਬੇਸ਼ੱਕ ਪੰਜਾਬ ਵਿਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ ਪਰ ਨਾਲ ਹੀ ਅਹਿਤਿਆਤ ਵਰਤਣੀ ਬਹੁਤ ਜ਼ਰੂਰੀ ਹੈ ਤਾਂ ਜੋ ਕੋਰੋਨਾ ਦੀ ਤੀਜੀ ਲਹਿਰ ਨੂੰ ਸਮੇਂ ਰਹਿੰਦਿਆਂ ਕੰਟਰੋਲ ਕੀਤਾ ਜਾ ਸਕੇ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਅਕਤੂਬਰ ਵਿਚ ਕੋਰੋਨਾ ਦੀ ਤੀਜੀ ਲਹਿਰ ਆ ਸਕਦੀ ਹੈ ਜਿਸ ਲਈ ਸਿਹਤ ਵਿਭਾਗ ਵੱਲੋਂ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪਾਕਿਸਤਾਨ ਹੋਇਆ ਗੰਭੀਰ, ਅਕਤੂਬਰ ਤੋਂ ਬਿਨਾਂ ਟੀਕਾਕਰਣ ਵਾਲੇ ਲੋਕਾਂ ਲਈ ਰੇਲ ਯਾਤਰਾ ‘ਤੇ ਲਗਾਈ ਪਾਬੰਦੀ