ਜਲੰਧਰ ਦੇ ਕਸਬਾ ਨਕੋਦਰ ਦੇ ਨਿੱਜੀ ਕਾਨਵੈਂਟ ਸਕੂਲ ਵਿੱਚ RO ਦਾ ਪਾਣੀ ਪੀਣ ਨਾਲ 12 ਬੱਚੇ ਬੀਮਾਰ ਹੋ ਗਏ। ਬੱਚਿਆਂ ਦੇ ਬੀਮਾਰ ਹੋਣ ਤੋਂ ਬਾਅਦ ਸਕੂਲ ਵਿੱਚ ਹਫੜਾ-ਦਫੜੀ ਮਚ ਗਈ। ਸਾਰਿਆਂ ਨੂੰ ਨਕੋਦਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਮੰਗਲਵਾਰ ਸਵੇਰ ਤੱਕ ਸਾਰਿਆਂ ਦੀ ਹਾਲਤ ਸੁਧਰ ਰਹੀ ਸੀ। ਡਾਕਟਰਾਂ ਮੁਤਾਬਕ ਬੱਚਿਆਂ ਨੂੰ ਫੂਡ ਪੁਆਇਜ਼ਨਿੰਗ ਹੋਈ ਹੈ। ਬੀਮਾਰ ਹੋਏ ਸਾਰੇ ਬੱਚੇ 10ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀ ਹਨ। ਅੱਜ ਜਲੰਧਰ ਦੇ ਡੀਸੀ ਇਸ ਮਾਮਲੇ ਸਬੰਧੀ ਰਿਪੋਰਟ ਤਲਬ ਕਰ ਸਕਦੇ ਹਨ।
ਇਸ ਸਬੰਧੀ ਜਲੰਧਰ ਦੇ ਡੀ.ਓ ਕੁਲਤਾਰ ਜੀਤ ਸਿੰਘ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਸਿਹਤ ਵਿਭਾਗ ਨੇ ਕਾਨਵੈਂਟ ਸਕੂਲ ਦੇ ਅੰਦਰ ਲੱਗੇ ਸਾਰੇ ਵਾਟਰ ਕੂਲਰ ਤੋਂ ਸੈਂਪਲ ਲਏ ਹਨ, ਜਿਸ ਦੀ ਰਿਪੋਰਟ ਆਉਣੀ ਬਾਕੀ ਹੈ। ਪਰ ਜੇ ਰਿਪੋਰਟ ਵਿੱਚ ਪਾਣੀ ਦੇ ਦੂਸ਼ਿਤ ਹੋਣ ਵਰਗੀ ਕੋਈ ਗੱਲ ਸਾਹਮਣੇ ਆਈ ਤਾਂ ਸਕੂਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਡੀਓ ਕੁਲਤਾਰਨ ਜੀਤ ਸਿੰਘ ਨੇ ਦੱਸਿਆ ਕਿ ਸਾਰੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਸੋਮਵਾਰ ਨੂੰ ਰੋਜ਼ਾਨਾ ਵਾਂਗ ਸਾਰੇ ਬੱਚੇ ਸਕੂਲ ‘ਚ ਸਨ। ਸਕੂਲ ਦੇ ਗਰਾਊਂਡ ਵਿੱਚ 10ਵੀਂ ਅਤੇ 8ਵੀਂ ਜਮਾਤ ਦੇ ਬੱਚੇ ਬੈਠੇ ਹੋਏ ਸਨ। ਸਵੇਰੇ ਕਰੀਬ 11.30 ਵਜੇ ਦੋਵੇਂ ਜਮਾਤਾਂ ਦੇ 12 ਬੱਚਿਆਂ ਨੇ ਗ੍ਰਾਊਂਡ ‘ਤੇ ਲੱਗੇ ਵਾਟਰ ਕੂਲਰ ਤੋਂ ਪਾਣੀ ਪੀਤਾ।
ਇਹ ਵੀ ਪੜ੍ਹੋ : ਰਾਜਸਥਾਨ ‘ਚ ਕਾਂਗਰਸ ਦੀ ਹਾਰ ਦਾ ਪੰਜਾਬ ‘ਚ ਦਿਸੇਗਾ ਅਸਰ, ਰੰਧਾਵਾ ਦੀ ਇਹ ਦਾਅਵੇਦਾਰੀ ਹੋਵੇਗੀ ਕਮਜ਼ੋਰ!
ਕੁਝ ਸਮੇਂ ਬਾਅਦ ਸਾਰਿਆਂ ਨੂੰ ਪੇਟ ਦਰਦ ਹੋਣ ਲੱਗਾ। ਜਦੋਂ ਦੁਪਹਿਰ ਤੱਕ ਬੱਚਿਆਂ ਨੂੰ ਅਸਹਿ ਦਰਦ ਹੋਣ ਲੱਗਾ ਤਾਂ ਸਕੂਲ ਵਾਲਿਆਂ ਨੇ ਸਾਰਿਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਉਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ।
ਸਕੂਲ ਦੇ ਡਾਇਰੈਕਟਰ ਫਾਦਰ ਡੇਵਿਸ ਨੇ ਕਿਹਾ- ਉਨ੍ਹਾਂ ਦੇ ਸਕੂਲ ਵਿੱਚ ਬੱਚਿਆਂ ਦਾ ਬੀਮਾਰ ਹੋਣਾ ਬਹੁਤ ਗੰਭੀਰ ਹੈ। ਸਕੂਲ ਇਸ ਲਈ ਆਪਣੀ ਜਾਂਚ ਕਮੇਟੀ ਬਣਾ ਰਿਹਾ ਹੈ। ਜਾਂਚ ਦੇ ਆਧਾਰ ‘ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –