ਦੀਵਾਲੀ ‘ਤੇ ਪੰਜਾਬ ਦੀ ‘ਆਪ’ ਸਰਕਾਰ ਨੇ ਇਕ ਵਾਰ ਫਿਰ ਨੌਕਰੀਆਂ ਦਾ ਤੋਹਫਾ ਦਿੱਤਾ ਹੈ। ਸਰਕਾਰ ਨੇ ਪੁਲਿਸ ਅਹੁਦੇ ਲਈ ਭਰਤੀ ਪ੍ਰਕਿਰਿਆ ਨੂੰ ਸ਼ੁਰੂ ਕਰ ਦਿੱਤਾ ਹੈ। ਕੁਝ ਦਿਨ ਪਹਿਲਾਂ ਹੀ ਸੀਐੱਮ ਮਾਨ ਨੇ 583 ਲੜਕੇ-ਲੜਕੀਆਂ ਨੂੰ ਨਿਯੁਕਤੀ ਪੱਤਰ ਵੰਡੇ ਸਨ।
ਸੀਐੱਮ ਮਾਨ ਨੇ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਟਵੀਟ ਕਰਕੇ ਦਿੱਤੀ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਲਿਖਿਆ ਕਿ “ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ ਲੈ ਕੇ ਆਈ ਹੈ। ਅੱਜ ਪੁਲਿਸ ਵਿਭਾਗ ‘ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ। ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ।ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ”।
ਵੀਡੀਓ ਲਈ ਕਲਿੱਕ ਕਰੋ : –