ਪਾਕਿਸਤਾਨ ਵਿੱਚ ਘੱਟਗਿਣਤੀ ਦੀਆਂ ਕੁੜੀਆਂ ਦੀ ਸੁਰੱਖਿਆ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਹੁਣ ਇਥੇ ਇੱਕ ਹੋਰ ਹਿੰਦੂ ਕੁੜੀ ਦੇ ਅਗਵਾ ਕਰ ਲਿਆ ਗਿਆ ਹੈ। ਮਾਮਲਾ ਸਿੰਧ ਸੂਬੇ ਤੋਂ ਸਾਹਮਣੇ ਆਇਆ ਹੈ ਜਿਥੇ 15 ਸਾਲਾਂ ਹਿੰਦੂ ਕੁੜੀ ਚੰਦਾ ਨੂੰ ਅਗਵਾ ਕਰ ਲਿਆ ਗਿਆ।
ਅਗਵਾ ਹੋਈ ਕੁੜੀ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਚੰਦਾ ਮਹਿਰਾਜ ਨੂੰ ਹੈਦਰਾਬਾਦ ਦੇ ਫਤਿਹ ਚੌਕ ਇਲਾਕੇ ਤੋਂ ਅਗਵਾ ਕੀਤਾ ਗਿਆ ਸੀ। ਉਸ ਵੇਲੇ ਉਹ ਘਰ ਪਰਤ ਰਹੀ ਸੀ। ਪੁਲਿਸ ਨੇ ਸ਼ਿਕਾਇਤ ਤਾਂ ਦਰਜ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਘਰ ਦੀ ਇਕੱਲੀ ਕਮਾਉਣ ਵਾਲੀ ਸੀ। ਉਸ ਦੀ ਮਾਂ ਪੁਲਿਸ ਦੇ ਚੱਕਰ ਕੱਟ ਰਹੀ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਕੁੜੀ ਦਾ ਕੋਈ ਸੁਰਾਗ ਨਹੀਂ ਲੱਗਾ ਹੈ।
ਇਹ ਘਟਨਾ ਸਾਬਤ ਕਰਦੀ ਹੈ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਹਿੰਦੂਆਂ ਦਾ ਜਬਰ ਜਾਰੀ ਹੈ। ਇਸ ਤੋਂ ਪਹਿਲਾਂ 24 ਸਤੰਬਰ ਨੂੰ 14 ਸਾਲਾ ਮੀਨਾ ਮੇਘਵਾਰ ਨੂੰ ਨਾਸਰਪੁਰ ਇਲਾਕੇ ਤੋਂ ਅਗਵਾ ਕਰ ਲਿਆ ਗਿਆ ਸੀ। ਇਸੇ ਤਰ੍ਹਾਂ ਮੀਰਪੁਰ ਖਾਸ ‘ਚ ਇਕ ਹੋਰ ਲੜਕੀ ਨੂੰ ਅਗਵਾ ਕਰ ਲਿਆ ਗਿਆ। ਹਿੰਦੂ ਅਤੇ ਹੋਰ ਘੱਟ ਗਿਣਤੀਆਂ ਪਾਕਿਸਤਾਨ ਦੀ ਆਬਾਦੀ ਦਾ 3.5 ਫੀਸਦੀ ਹਨ। ਪਾਕਿਸਤਾਨ ‘ਚ ਹਿੰਦੂਆਂ ‘ਤੇ ਤਸ਼ੱਦਦ ਦਾ ਸਿਲਸਿਲਾ ਜਾਰੀ ਹੈ।
ਇਹ ਵੀ ਪੜ੍ਹੋ : ਭਾਰਤੀ ਮਹਿਲਾ ਟੀਮ 7ਵੀਂ ਵਾਰ ਬਣੀ ਏਸ਼ੀਆ ਕੱਪ ਚੈਂਪੀਅਨ, ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ
ਜੂਨ ਵਿੱਚ ਕਰੀਨਾ ਕੁਮਾਰੀ ਨੇ ਅਦਾਲਤ ਵਿੱਚ ਗਵਾਹੀ ਦਿੱਤੀ ਸੀ ਕਿ ਉਸ ਨੂੰ ਅਗਵਾ ਕਰਕੇ ਇੱਕ ਮੁਸਲਮਾਨ ਵਿਅਕਤੀ ਨਾਲ ਵਿਆਹ ਕਰਨ ਤੋਂ ਬਾਅਦ ਇਸਲਾਮ ਕਬੂਲ ਕਰਨ ਲਈ ਮਜਬੂਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਸਤਰਨ ਓਡ, ਕਵਿਤਾ ਭੀਲ ਅਤੇ ਅਨੀਤਾ ਭੀਲ ਨਾਂ ਦੀਆਂ ਤਿੰਨ ਹਿੰਦੂ ਕੁੜੀਆਂ ਨਾਲ ਵੀ ਅਜਿਹੀਆਂ ਘਟਨਾਵਾਂ ਵਾਪਰੀਆਂ ਸਨ।
ਵੀਡੀਓ ਲਈ ਕਲਿੱਕ ਕਰੋ -: