ਮੁੰਬਈ ‘ਚ ਹੋਏ ਅੱਤਵਾਦੀ ਹਮਲੇ ਨੂੰ ਅੱਜ 26 ਨਵੰਬਰ ਨੂੰ15 ਸਾਲ ਪੂਰੇ ਹੋ ਗਏ ਹਨ। 2008 ‘ਚ ਹੋਏ ਉਸ ਅੱਤਵਾਦੀ ਹਮਲੇ ‘ਚ 166 ਲੋਕ ਮਾਰੇ ਗਏ ਸਨ, ਜਦਕਿ ਸੈਂਕੜੇ ਜ਼ਖਮੀ ਹੋਏ ਸਨ। ਇਸ ਭਿਆਨਕ ਹਮਲੇ ਨੂੰ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 10 ਅੱਤਵਾਦੀਆਂ ਨੇ ਅੰਜਾਮ ਦਿੱਤਾ ਸੀ।
15th anniversary mumbai attacks
ਇਨ੍ਹਾਂ ‘ਚੋਂ ਇਕ ਅੱਤਵਾਦੀ ਅਜਮਲ ਕਸਾਬ ਜ਼ਿੰਦਾ ਫੜਿਆ ਗਿਆ ਸੀ ਅਤੇ 2012 ‘ਚ ਉਸ ਨੂੰ ਫਾਂਸੀ ਦਿੱਤੀ ਗਈ ਸੀ। ਇਸ ਹਮਲੇ ਵਿੱਚ ਮੁੰਬਈ ਪੁਲਿਸ ਦੇ ਤਿੰਨ ਸੀਨੀਅਰ ਅਫਸਰਾਂ ਸਮੇਤ ਕਈ ਪੁਲਿਸ ਵਾਲੇ ਵੀ ਸ਼ਹੀਦ ਹੋਏ ਸਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ 26/11 ਦੇ ਮੁੰਬਈ
ਅੱ.ਤਵਾਦੀ ਹਮਲਿਆਂ ਦੀ 15ਵੀਂ ਬਰਸੀ ‘ਤੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਅਹਾਤੇ ‘ਚ ਸ਼ਹੀਦ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸ਼ਿੰਦੇ ਦੇ ਨਾਲ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ 26/11 ਮੁੰਬਈ ਅੱਤਵਾਦੀ ਹਮਲਿਆਂ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ। ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਇਸ ਹਮਲੇ ਦਾ ਟਾਕਰਾ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਕਦੇ ਨਹੀਂ ਭੁੱਲ ਸਕਦਾ। ਮਹਾਰਾਸ਼ਟਰ ਦੇ ਰਾਜਪਾਲ ਰਮੇਸ਼ ਬੈਸ ਨੇ ਵੀ ਅੱਤਵਾਦੀ ਹਮਲੇ ਦੀ 15ਵੀਂ ਬਰਸੀ ‘ਤੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਅਹਾਤੇ ‘ਚ ਸ਼ਹੀਦ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।