ਫ਼ਰੀਦਕੋਟ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਅਤੇ ਪਾਬੰਦੀਸ਼ੁਦਾ ਵਸਤੂਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਲ੍ਹ ਵਿੱਚੋਂ ਮੋਬਾਈਲ ਫ਼ੋਨ, ਨਸ਼ੀਲਾ ਪਦਾਰਥ ਤੇ ਹੋਰ ਸਮੱਗਰੀ ਬਰਾਮਦ ਹੋ ਰਹੇ ਹਨ। ਜਿਸ ਕਾਰਨ ਪੁਲਿਸ ਵੱਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਫਰੀਦਕੋਟ ਜੇਲ੍ਹ ਵਿੱਚੋਂ 10 ਮੋਬਾਈਲ ਬਰਾਮਦ ਹੋਏ ਹਨ ਅਤੇ ਕੁਝ ਮੋਬਾਈਲ ਜੇਲ੍ਹ ਦੇ ਬਾਹਰੋਂ ਮਿਲੇ ਹਨ। ਪੁਲਿਸ ਨੇ 4 ਕੈਦੀਆਂ ‘ਤੇ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜੇਲ੍ਹ ਦੇ ਅੰਦਰੋਂ 10 ਮੋਬਾਈਲ ਫ਼ੋਨ ਅਤੇ 5 ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਇਨ੍ਹਾਂ ਹੀ ਨਹੀਂ ਜੇਲ੍ਹ ਦੇ ਬਾਹਰੋਂ 6 ਮੋਬਾਈਲ ਫ਼ੋਨ ਸੁੱਟੇ ਹੋਏ ਵੀ ਮਿਲੇ ਹਨ। ਇਸ ਦੌਰਾਨ ਨਸ਼ੀਲੇ ਪਦਾਰਥ ਵੀ ਕਾਬੂ ਕੀਤੇ ਗਏ ਹਨ। ਪੁਲਿਸ ਨੇ ਕਾਰਵਾਈ ਕਰਦੇ ਹੋਏ 4 ਤਾਲਾਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਸ਼ਰਮਨਾਕ ਕਰਤੂਤ, ਪਤੰਗ ਦਾ ਲਾਲਚ ਦੇ ਨਾਬਾਲਗ ਨਾਲ ਕੀਤਾ ਗਲਤ ਕੰਮ
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ DSP ਫ਼ਰੀਦਕੋਟ ਜਸਮੀਤ ਸਿੰਘ ਦੇ ਦੱਸਿਆ ਕਿ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਕੈਦੀਆਂ ਦੀ ਚੈਕਿੰਗ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਨੂੰ 10 ਮੋਬਾਈਲ ਫ਼ੋਨ, 5 ਸਿਮ ਕਾਰਡ, ਨਸ਼ੀਲੇ ਪਦਾਰਥ ਅਤੇ 6 ਮੋਬਾਈਲ ਫ਼ੋਨ ਜੇਲ੍ਹ ਦੇ ਬਾਹਰੋਂ ਮਿਲੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਕੀਤੀ ਗਈ ਸ਼ਿਕਾਇਤ ‘ਤੇ 4 ਕੈਦੀਆਂ ਸਣੇ ਕੁਝ ਅਣਪਛਾਤੇ ਕੈਦੀਆਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਲਦੀ ਹੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: