ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 2 ਬੱਚਿਆਂ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਬੱਚਿਆਂ ਦੀ ਪਛਾਣ ਸਾਢੇ ਚਾਰ ਸਾਲ ਦੇ ਹਰਪ੍ਰੀਤ ਤੇ ਸਾਢੇ 6 ਸਾਲ ਦੀ ਜਸਪ੍ਰੀਤ ਕੌਰ ਵਜੋਂ ਹੋਈ ਹੈ। ਉਕਤ ਪਰਿਵਾਰ 3 ਸਾਲ ਤੋਂ ਕਿਰਾਏ ਦੇ ਮਕਾਨ ਵਿਚ ਰਹੇ ਰਹੇ ਸੀ।
ਬੱਚਿਆਂ ਦੇ ਪਿਤਾ ਹਰਪਾਲ ਸਿੰਘ ਤੇ ਮਾਂ ਅਮਨ ਘਰੋਂ ਫਰਾਰ ਦੱਸੇ ਜਾ ਰਹੇ ਹਨ। ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚਿਆਂ ਦਾ ਪਿਤਾ ਦਰਜੀ ਦਾ ਕੰਮ ਕਰਦਾ ਸੀ, ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਬੱਚੇ ਪੜ੍ਹਨ ਵਿਚ ਵੀ ਹੁਸ਼ਿਆਰ ਸਨ।
ਪੁਲਿਸ ਨੇ ਜਾਣਕਾਰੀ ਦੱਸਿਆ ਕਿ ਇੰਝ ਲੱਗਦਾ ਹੈ ਕਿ ਦੋਵੇਂ ਬੱਚਿਆਂ ਨੂੰ ਕੋਈ ਜ਼ਹਿਰੀਲਾ ਪਦਾਰਥ ਦਿੱਤਾ ਗਿਆ ਹੈ ਜਿਸ ਨਾਲ ਬੱਚਿਆਂ ਦੀ ਮੌਤ ਹੋ ਗਈ। ਬੱਚਿਆਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ : CM ਸੁੱਖੂ ਦਾ ਵੱਡਾ ਐਲਾਨ-’18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500 ਰੁਪਏ’
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਪਾਰਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਬੱਚਿਆਂ ਦੇ ਮਾਤਾ-ਪਿਤਾ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਕਿ ਬੱਚਿਆਂ ਦੀ ਮੌਤ ਦਾ ਕਾਰਨ ਸਪੱਸ਼ਟ ਹੋ ਸਕੇ। ਦੇਹਾਂ ਨੂੰ ਮੋਰਚਰੀ ਵਿਚ ਰਖਵਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: