ਦੋ ਦਿਨ ਪਹਿਲਾਂ ਮੌਤ ਦੇ ਮੂੰਹ ਤੋਂ ਬਚੇ ਪੁਲਿਸ ਵਾਲੇ ਦੀ ਇਲਾਜ ਦੌਰਾਨ ਮੌਤ ਹੋ ਗਈ। ਕੀੜੇ ਦੇ ਕੱਟਣ ਤੋਂ ਬਾਅਦ ਇਨਫੈਕਸ਼ਨ ਕਾਰਨ ਲੁਧਿਆਣਾ ਪੁਲਿਸ ਮੁਲਾਜ਼ਮ ਦਾ DMC ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਮ੍ਰਿਤਕ ਦੀ ਪਛਾਣ ਮਨਪ੍ਰੀਤ ਵਜੋਂ ਹੋਈ ਹੈ। ਮਨਪ੍ਰੀਤ ਦੇ ਪਰਿਵਾਰ ਨੇ ਦੋ ਦਿਨ ਪਹਿਲਾਂ ਮਹਾਨਗਰ ਦੇ ਇੱਕ ਨਿੱਜੀ ਹਸਪਤਾਲ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਸੀ।
ਪੁਲਿਸ ਮੁਲਾਜ਼ਮ ਮਨਪ੍ਰੀਤ ਦੇ ਪਿਤਾ ASI ਰਾਮਜੀ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਾਇਬ ਕੋਰਟ ਵਿੱਚ ਤਾਇਨਾਤ ਸੀ। ਉਸ ਦੇ ਹੱਥ ‘ਤੇ ਜ਼ਹਿਰੀਲੇ ਕੀੜੇ ਨੇ ਡੰਗ ਮਾਰ ਲਿਆ ਸੀ। ਸਰੀਰ ‘ਚ ਇਨਫੈਕਸ਼ਨ ਵਧਣ ਕਾਰਨ ਪਰਿਵਾਰ ਨੇ ਆਪਣੇ ਬੇਟੇ ਮਨਪ੍ਰੀਤ ਨੂੰ 15 ਸਤੰਬਰ ਨੂੰ ਏਮਜ਼ ਬੱਸੀ ਹਸਪਤਾਲ ‘ਚ ਦਾਖਲ ਕਰਵਾਇਆ।
ਰਾਮਜੀ ਮੁਤਾਬਕ ਡਾਕਟਰ ਨੇ ਉਸ ਦੀ ਬਾਂਹ ‘ਤੇ ਕੋਈ ਦਵਾਈ ਲਗਾ ਦਿੱਤੀ, ਜਿਸ ਕਾਰਨ ਮਨਪ੍ਰੀਤ ਦੀ ਬਾਂਹ ‘ਚ ਜਲਨ ਹੋਣ ਲੱਗੀ ਅਤੇ ਬਾਂਹ ਸੁੱਜ ਗਈ। ਉਸ ਦਾ ਪੁੱਤਰ ਸਾਰੀ ਰਾਤ ਦਰਦ ਨਾਲ ਕੁਰਲਾਉਂਦਾ ਰਿਹਾ।
ਅਗਲੀ ਸਵੇਰ ਡਾਕਟਰ ਨੇ ਉਨ੍ਹਾਂ ਨੂੰ ਕਿਹਾ ਕਿ ਮਨਪ੍ਰੀਤ ਨੂੰ ਵੈਂਟੀਲੇਟਰ ‘ਤੇ ਰੱਖਣਾ ਹੋਵੇਗਾ। ਮਨਪ੍ਰੀਤ ਨੂੰ ਲਗਾਤਾਰ 2 ਤੋਂ 3 ਦਿਨਾਂ ਤੱਕ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। 18 ਸਤੰਬਰ ਦੀ ਦੇਰ ਰਾਤ ਡਾਕਟਰ ਨੇ ਪਰਿਵਾਰ ਨੂੰ ਕਿਹਾ ਕਿ ਜੇ ਉਨ੍ਹਾਂ ਦੇ ਲੜਕੇ ਦਾ ਇਲਾਜ ਨਹੀਂ ਹੋ ਰਿਹਾ ਤਾਂ ਉਹ ਉਸਨੂੰ ਰੈਫਰ ਕਰ ਦੇਣ ਅਤੇ ਉਹ ਉਸਨੂੰ ਪੀ.ਜੀ.ਆਈ. ਭਰਤੀ ਕਰਵਾ ਦੇਣਗੇ।
ਇਹ ਵੀ ਪੜ੍ਹੋ : ਰਾਜਪਾਲ ਦਾ CM ਮਾਨ ਨੂੰ ਜਵਾਬ, ‘ਸੁਪਰੀਮ ਕਰੋਟ ਦਾ ਫੈਸਲਾ ਉਡੀਕੋ’, ਕਰਜ਼ੇ ਦਾ ਮੰਗਿਆ ਹਿਸਾਬ
ਰਾਮਜੀ ਮੁਤਾਬਕ ਡਾਕਟਰ ਨੇ ਉਸ ਨੂੰ ਕਿਹਾ ਕਿ ਜੇ ਉਸ ਦੇ ਬੇਟੇ ਨੂੰ ਵੈਂਟੀਲੇਟਰ ਤੋਂ ਉਤਾਰ ਦਿੱਤਾ ਗਿਆ ਤਾਂ ਉਸ ਦੀ ਮੌਤ 3 ਮਿੰਟ ਦੇ ਅੰਦਰ ਹੋ ਜਾਵੇਗੀ। ਪਿਤਾ ਮੁਤਾਬਕ ਰਾਤ ਕਰੀਬ 2.30 ਵਜੇ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਵੇਰੇ 9 ਵਜੇ ਲਾਸ਼ ਸੌਂਪਣ ਲਈ ਕਿਹਾ।
ਰਾਮਜੀ ਨੇ ਦੱਸਿਆ ਕਿ ਮਨਪ੍ਰੀਤ ਸਰਕਾਰੀ ਮੁਲਾਜ਼ਮ ਹੈ, ਉਸ ਦਾ ਪੋਸਟਮਾਰਟਮ ਕੀਤਾ ਜਾਣਾ ਸੀ, ਜਦੋਂ ਉਸ ਨੂੰ ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਐਂਬੂਲੈਂਸ ਵਿੱਚ ਰੱਖਿਆ ਜਾ ਰਿਹਾ ਸੀ ਤਾਂ ਅਚਾਨਕ ਇੱਕ ਮੁਲਾਜ਼ਮ ਨੂੰ ਪਤਾ ਲੱਗਾ ਕਿ ਮਨਪ੍ਰੀਤ ਦੀ ਨਬਜ਼ ਚੱਲ ਰਹੀ ਹੈ। ਪਿਤਾ ਰਾਮਜੀ ਨੇ ਦੱਸਿਆ ਕਿ ਉਹ ਤੁਰੰਤ ਹਸਪਤਾਲ ਪ੍ਰਸ਼ਾਸਨ ਨੂੰ ਐਂਬੂਲੈਂਸ ਵਿੱਚ ਆਕਸੀਜਨ ਸਿਲੰਡਰ ਰੱਖਣ ਲਈ ਮਜਬੂਰ ਕੀਤਾ ਤੇ ਆਪਣੇ ਪੁੱਤਰ ਨੂੰ ਡੀਐਮਸੀ ਹਸਪਤਾਲ ਲੈ ਗਏ। ਉੱਥੇ ਦੋ ਦਿਨ ਦੇ ਇਲਾਜ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: