ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਰਿਵਾਲਵਰ ਅਤੇ ਹੋਰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਫੜੇ ਗਏ ਦੋਸ਼ੀਆਂ ਨੇ ਪਿਛਲੇ ਦਿਨੀਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਮਾਰੂਤੀ ਬਲੇਨੋ ਕਾਰ ਲੁੱਟੀ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਲੁੱਟੀ ਹੋਈ ਕਾਰ ਅਤੇ ਹੋਰ ਹਥਿਆਰ ਵੀ ਬਰਾਮਦ ਕੀਤੇ ਹਨ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਦੋ ਲੁਟੇਰੇ ਸਾਰਥਕ ਬਾਂਸਲ ਵਾਸੀ ਕਿਚਲੂ ਨਗਰ ਲੁਧਿਆਣਾ ਦੀ ਕਾਰ ਲੁੱਟ ਕੇ ਭੱਜ ਗਏ ਹਨ ਤਾਂ ਉਨ੍ਹਾਂ ਤੁਰੰਤ ਡੀਸੀਪੀ ਜਸਕਰਨ ਸਿੰਘ ਤੇਜਾ, ਏਡੀਸੀਪੀ ਸ਼ੁਭਮ ਅਗਰਵਾਲ, ਰਮਨਦੀਪ ਸਿੰਘ ਭੁੱਲਰ ਨਾਲ ਸੰਪਰਕ ਕੀਤਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਟੀਮ ਨੇ ਲਾਡੋਵਾਲ ਬਾਈਪਾਸ ਓਵਰਬ੍ਰਿਜ ‘ਤੇ ਨਾਕਾਬੰਦੀ ਕਰਕੇ ਇਕ ਕਾਰ ‘ਚ ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣਾ ਗੁਨਾਹ ਕਬੂਲ ਕਰ ਲਿਆ।
ਪੁਲਿਸ ਨੇ ਲੁੱਟੀ ਗਈ ਕਾਰ ਤੋਂ ਇਲਾਵਾ ਦੋ ਜਾਅਲੀ ਨੰਬਰ ਪਲੇਟਾਂ ਸਮੇਤ ਇੱਕ ਰਿਵਾਲਵਰ, 32 ਬੋਰ ਦਾ ਪਿਸਤੌਲ ਅਤੇ 9 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਮੈਂਬਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਿਸ ਵਿੱਚ ਦੋ ਮੈਂਬਰ ਸੁਖਵੀਰ ਸਿੰਘ ਉਰਫ ਸੁੱਖੀ ਵਾਸੀ ਜਲੰਧਰ ਅਤੇ ਵਿਨੋਦ ਕੁਮਾਰ ਉਰਫ ਹੈਪੀ ਵਾਸੀ ਫਿਲੋਰ ਜਲੰਧਰ ਨੂੰ ਕਾਬੂ ਕੀਤਾ ਗਿਆ ਹੈ। ਜਿਨ੍ਹਾਂ ਦੇ ਖਿਲਾਫ ਜਲੰਧਰ ਦੇ ਕਈ ਥਾਣਿਆਂ ‘ਚ ਲੁੱਟ-ਖੋਹ ਦੇ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ‘ਸਾਡਾ 40 ਲੱਖ ਲੱਗ ਗਿਆ…’ 90 ਦਿਨ ਹਸਪਤਾਲ ‘ਚ ਰਹਿਣ ਮਗਰੋਂ ਬੱਚੀ ਦੀ ਮੌ.ਤ, ਪਰਿਵਾਰ ਵੱਲੋਂ ਹੰਗਾਮਾ
ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਵਿੱਚ ਪੁਲਿਸ ਇਨ੍ਹਾਂ ਦੋਸ਼ੀਆਂ ਤੋਂ ਪੁੱਛਗਿੱਛ ਕਰਕੇ ਬਾਕੀ ਸਾਥੀਆਂ ਦਾ ਪਤਾ ਲਾਵੇਗੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਕੋਲੋਂ ਸ਼ਹਿਰ ਵਿੱਚ ਵਾਪਰੀਆਂ ਲੁੱਟ-ਖੋਹ ਦੀਆਂ ਘਟਨਾਵਾਂ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: