ਕੇਂਦਰ ਸਰਕਾਰ ਵੱਲੋਂ 26 ਜਨਵਰੀ ਨੂੰ ਪੰਜਾਬ ਪੁਲਿਸ ਦੇ 25 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ। ਇਸ ਵਿੱਚ 8 ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 15 ਨੂੰ ਸ਼ਾਨਦਾਰ ਸੇਵਾਵਾਂ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਨ੍ਹਾਂ ਸਨਮਾਨਿਤ ਅਧਿਕਾਰੀਆਂ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਸ਼ਾਮਲ ਗੈਂਗਸਟਰਾਂ ਦਾ ਮੁਕਾਬਲਾ ਕਰਨ ਵਾਲੇ 5 ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਚੌਥੀ ਵਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਪਿਛਲੇ ਸਾਲ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਮੰਨੂ ਅਤੇ ਰੂਪਾ ਦੇ ਐਨਕਾਊਂਟਰ ਲਈ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਪੁਲਿਸ ਮੁਲਾਜ਼ਮਾਂ ਲਈ ਕਿਸੇ ਪ੍ਰੇਰਨਾ ਸਰੋਤ ਤੋਂ ਘੱਟ ਨਹੀਂ ਹੈ। ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, DGP, DIG, AIG ਰੈਂਕ ਦੇ ਅਫਸਰਾਂ ਸਣੇ ਹੋਏ 91 ਤਬਾਦਲੇ, ਵੇਖੋ ਲਿਸਟ
ਵੀਡੀਓ ਲਈ ਕਲਿੱਕ ਕਰੋ –