ਮਾਹਿਲਪੁਰ ਦੇ ਪਿੰਡ ਬੱਡੋਆਣ ਸਰਦੁੱਲਾਪੁਰ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ ਜਿਥੇ 2 ਟਰੈਕਟਰ-ਟ੍ਰਾਲੀਆਂ ਦੀ ਆਪਸ ‘ਚ ਜ਼ੋਰਦਾਰ ਟੱਕਰ ਹੋ ਗਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਟਰਾਲੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ ਤੇ ਇਸ ਹਾਦਸੇ ਵਿਚ ਇੱਕ ਟਰੈਕਟਰ ਚਾਲਕ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੈਨੇਟ ਚੋਣਾਂ ਨੂੰ ਲੈ ਕੇ PU ‘ਚ ਅੱਜ ਵਿਦਿਆਰਥੀਆਂ ਵੱਲੋਂ ਵੱਡਾ ਧਰਨਾ ਪ੍ਰਦਰਸ਼ਨ, ਚਾਰੇ ਪਾਸੇ ਹੋਈ ਪੁਲਿਸ ਹੀ ਪੁਲਿਸ
ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਹੋਈ ਹੈ ਤੇ ਦੂਜਾ ਟਰੈਕਟਰ ਚਾਲਕ ਜੋ ਕਿ ਜਖਮੀ ਹੈ, ਹਸਪਤਾਲ ਵਿਚ ਜੇਰੇ ਇਲਾਜ ਹੈ। ਜਿਵੇਂ ਹੀ ਪੁਲਿਸ ਨੂੰ ਹਾਦਸੇ ਦੀ ਸੂਚਨਾ ਮਿਲੀ ਤਾਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੀ। ਪੁਲਿਸ ਨੇ ਟਰੈਕਟਰ-ਟ੍ਰਾਲੀਆਂ ਨੂੰ ਕਬਜ਼ੇ ‘ਚ ਲਿਆ ਹੈ ਤੇ ਮ੍ਰਿਤਕ ਦੇਹ ਨੂੰ ਵੀ ਆਪਣੇ ਕਬਜ਼ੇ ਵਿਚ ਲੈ ਕੇ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























