ਅੰਮ੍ਰਿਤਸਰ ਵਿੱਚ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲਿਜਾਣ ਵਾਲੇ ਨੌਜਵਾਨ ਨੂੰ ਕੋਰਟ ਨੇ ਸਜ਼ਾ ਸੁਣਾਈ ਹੈ ਸੈਸ਼ਨ ਜੱਜ ਰਣਧੀਰ ਵਰਮਾ ਦੀ ਅਦਾਲਤ ਨੇ ਦੋਸ਼ੀ ਨੌਜਵਾਨ ਵਿਨੋਦ ਨੂੰ ਇਸ ਮਾਮਲੇ ਵਿੱਚ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਸੀਨੀਅਰ ਸਰਕਾਰੀ ਵਕੀਲ ਰਮਨੀਤ ਕੌਰ ਨੇ ਕੇਸ ਦੀ ਪੈਰਵੀ ਕੀਤੀ। ਉਨ੍ਹਾਂ ਨੇ ਦੋਸ਼ੀ ਨੂੰ ਸਬੂਤਾਂ ਦੇ ਆਧਾਰ ‘ਤੇ ਸਲਾਖਾਂ ਦੇ ਪਿਛੇ ਪਹੁੰਚਾਇਆ ਹੈ।
ਰਾਜਾਸਾਂਸੀ ਪੁਲਿਸ ਨੇ 31 ਦਸੰਬਰ 2019 ਨੂੰ ਵਾਰਡ ਨੰਬਰ 9 ਦੇ ਰਹਿਣ ਵਾਲੀ ਵਿਨੋਦ ਕੁਮਾਰ ਉਰਫ ਮੋਨੂੰ ਦੇ ਖਿਲਾਫ ਕੇਸ ਦਰਜ ਕੀਤਾ ਸੀ। ਪੁਲਿਸ ਨੇ 16 ਸਾਲ ਦੀ ਕੁੜੀ ਨੂੰ ਭਜਾਉਣ, ਵਿਆਹ ਦਾ ਝਾਂਸਾ ਦੇਣ, ਪਾਸਕੋ ਐਕਟ ਅਤੇ ਮੋਬਾਈਲ ਚੋਰੀ ਦੇ ਦੋਸ਼ਾਂ ਦੇ ਤਹਿਤ FIR ਦਰਜ ਕੀਤੀ ਸੀ।
ਇਹ ਵੀ ਪੜ੍ਹੋ : FBI ਦੀ ਸ਼ਿਕਾਇਤ ‘ਤੇ CBI ਦੀ ਵੱਡੀ ਕਾਰਵਾਈ, 7.7 ਕਰੋੜ ਰੁਪਏ ਤੋਂ ਵੱਧ ਕੀਮਤ ਦੀ ਕ੍ਰਿਪਟੋ ਕਰੰਸੀ ਕੀਤੀ ਜ਼ਬਤ
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤ ਪਰਿਵਾਰ ਨੇ ਦੱਸਿਆ ਸੀ ਕਿ ਉਹ ਦੋਸ਼ੀ ਵਿਨੋਦ ਦੇ ਘਰ ਕਿਰਾਏ ‘ਤੇ ਰਹਿੰਦੇ ਸਨ। ਉਨ੍ਹਾਂ ਦੀ ਧੀ ‘ਤੇ ਵਿਨੋਦ ਮਾੜੀ ਨਜ਼ਰ ਰੱਖਣ ਲੱਗਾ। ਇਸਵਿਚਾਲੇ ਉਸਨੇ ਧੀ ਨੂੰ ਪਿਆਰ ਦੇ ਜਾਲ ਵਿੱਚ ਫਸਾ ਲਿਆ। ਇਸ ਤੋਂ ਬਾਅਦ ਧੀ ਨੂੰ ਭਜਾ ਲਿਆ ਗਿਆ। ਇਸ ਮਾਮਲੇ ਵਿੱਚ ਦੋਵਾਂ ਧਿਰਾਂ ਦੀ ਦਲੀਲਾਂ ਸੁਣਨ ਅਤੇ ਸਬੂਤਾਂ ਦੇ ਆਧਾਰ ‘ਤੇ ਅਦਾਲਤ ਨੇ ਦੋਸ਼ੀ ਨੂੰ ਸਜ਼ਾ ਸੁਣਾਈ ਹੈ।
ਵੀਡੀਓ ਲਈ ਕਲਿੱਕ ਕਰੋ -: