ਲੁਧਿਆਣਾ ਵਿੱਚ ਸ਼ਨੀਵਾਰ ਨੂੰ ਸੈਸ਼ਨ ਕੋਰਟ ਦੇ ਜੱਜ ਏਡੀਜੇ ਰਵੀਇੰਦਰ ਕੌਰ ਸੰਧੂ ਨੇ ਇੱਕ ਨਾਬਾਲਗ ਨਾਲ ਬਲਾਤਕਾਰ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ੀ ਪਾਏ ਗਏ ਇੱਕ ਵਿਅਕਤੀ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਉਸ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਦੋਸ਼ੀ ਦੀ ਪਛਾਣ ਸੁਰੇਸ਼ ਕੁਮਾਰ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।
ਉਸ ਨੇ 3 ਸਾਲ ਪਹਿਲਾਂ ਆਪਣੇ ਦੋਸਤ ਦੀ ਨਾਬਾਲਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਸੀ। 8 ਮਹੀਨਿਆਂ ਬਾਅਦ ਜਦੋਂ ਬੱਚੀ ਦਾ ਪੇਟ ਬਾਹਰ ਨਿਕਲਣ ਲੱਗਾ ਤਾਂ ਪਰਿਵਾਰ ਵਾਲਿਆਂ ਨੂੰ ਇਸ ਦਾ ਪਤਾ ਲੱਗਾ, ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ।
ਐਡਵੋਕੇਟ ਯੋਗੇਸ਼ ਪ੍ਰਸਾਦ ਨੇ ਦੱਸਿਆ ਕਿ ਘਟਨਾ ਦੇ ਸਮੇਂ ਪੀੜਤ ਲੜਕੀ ਦੀ ਮਾਂ ਗਰਭਵਤੀ ਸੀ। ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਸ ਸਮੇਂ ਉਸ ਦੇ ਪਿਤਾ ਨੇ ਆਪਣੇ ਦੋਸਤ ਦੋਸ਼ੀ ਸੁਰੇਸ਼ ਨੂੰ 8 ਦਿਨ ਆਪਣੇ ਘਰ ਰਹਿਣ ਅਤੇ ਬੱਚਿਆਂ ਦੀ ਦੇਖਭਾਲ ਕਰਨ ਲਈ ਕਿਹਾ ਸੀ। ਇਸ ਦੌਰਾਨ ਦੋਸ਼ੀ ਨੇ ਲੜਕੀ ਨੂੰ ਘਰ ‘ਚ ਇਕੱਲਾ ਪਾਇਆ ਅਤੇ ਉਸ ਨਾਲ ਬਲਾਤਕਾਰ ਕੀਤਾ। ਇੰਨਾ ਹੀ ਨਹੀਂ ਉਸ ਨੇ ਲੜਕੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ।
ਯੋਗੇਸ਼ ਨੇ ਦੱਸਿਆ ਕਿ ਕਰੀਬ 8 ਮਹੀਨੇ ਬਾਅਦ ਜਦੋਂ ਬੱਚੀ ਦਾ ਪੇਟ ਬਾਹਰ ਆਉਣ ਲੱਗਾ ਤਾਂ ਉਸ ਦੀ ਮਾਂ ਨੂੰ ਸ਼ੱਕ ਹੋਇਆ। ਜਦੋਂ ਉਸ ਨੇ ਪੁੱਛਿਆ ਤਾਂ ਨਾਬਾਲਿਗਾ ਨੇ ਬਲਾਤਕਾਰ ਦੀ ਸਾਰੀ ਕਹਾਣੀ ਆਪਣੀ ਮਾਂ ਨੂੰ ਦੱਸੀ। ਇਸ ਦੌਰਾਨ ਨਾਬਾਲਿਗਾ ਨੇ ਇੱਕ ਬੱਚੇ ਨੂੰ ਵੀ ਜਨਮ ਦਿੱਤਾ। ਕਰੀਬ 4 ਮਹੀਨਿਆਂ ਬਾਅਦ ਬੱਚੇ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਮਿੱਠੀਆਂ ਗੱਲਾਂ ਕਰ ਮਾਂ-ਧੀ ਨੇ ਹਨੀਟ੍ਰੈਪ ‘ਚ ਫਸਾਇਆ ਬੰਦਾ, ਘਰ ਬੁਲਾਇਆ, ਵੀਡੀਓ ਬਣਾ ਹੜੱਪੇ ਪੈਸੇ
2020 ਵਿੱਚ ਪੀੜਤ ਪਰਿਵਾਰ ਨੇ ਦੋਸ਼ੀ ਸੁਰੇਸ਼ ਦੇ ਖਿਲਾਫ ਸਾਹਨੇਵਾਲ ਥਾਣੇ ਵਿੱਚ ਪੋਕਸੋ ਐਕਟ ਅਤੇ ਬਲਾਤਕਾਰ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਵਾਇਆ ਸੀ। 3 ਸਾਲ ਤੱਕ ਮਾਮਲਾ ਚੱਲਦਾ ਰਹਿਣ ਤੋਂ ਬਾਅਦ ਸ਼ਨੀਵਾਰ ਨੂੰ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ।
ਵੀਡੀਓ ਲਈ ਕਲਿੱਕ ਕਰੋ : –