ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ 29 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਨਾਲ ਜੁੜੇ ਮਾਮਲੇ ‘ਤੇ ਫੈਸਲਾ ਸੁਣਾਇਆ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਦੋਸ਼ੀ ਦੋ ਰਿਟਾਇਰਡ ਪੁਲਿਸ ਅਧਿਕਾਰੀ ਸ਼ਮਸ਼ੇਰ ਸਿੰਘ ਤੇ ਜਗਤਾਰ ਸਿੰਘ ਨੂੰ ਹੱਤਿਆ, ਸਬੂਤਾਂ ਨੂੰ ਮਿਟਾਉਣ ਸਣੇ ਕਈ ਧਾਰਾਵਾਂ ਤਹਿਤ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਤੇ ਦੋਵਾਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਦੂਜੇ ਪਾਸੇ ਉਸ ਸਮੇਂ ਥਾਣੇ ਦੇ ਐੱਐੱਚਓ ਪੂਰਨ ਸਿੰਘ ਤੇ ਇਕ ਏਐੱਸਆਈ ਦੀ ਟ੍ਰਾਇਲ ਦੌਰਾਨ ਮੌਤ ਹੋ ਚੁੱਕੀ ਹੈ। ਇਸ ਸਬੰਧੀ ਥਾਣਾ ਸਦਰ ਅੰਮ੍ਰਿਤਸਰ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 5, ਅਸਲਾ ਐਕਟ ਅਤੇ ਟਾਡਾ ਐਕਟ 302, 307 ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ।
ਮਾਮਲਾ 1993 ਦਾ ਹੈ। ਜ਼ਿਲ੍ਹਾ ਤਰਨਤਾਰਨ ਦੇ ਪਿੰਡ ਓਬੋਕੋ ਨੌਜਵਾਨ ਹਰਬੰਸ ਸਿੰਘ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਸੀ। ਤਰਨਤਾਰਨ ਥਾਣੇ ਦੇ ਐੱਸਐੱਚਓ ਪੂਰਨ ਸਿੰਘ, ਸ਼ਮਸ਼ੇਰ ਸਿੰਘ, ਜਗਤਾਰ ਸਿੰਘ ਤੇ ਏਐੱਸਆਈ ਜਾਗੀਰ ਸਿੰਘ ਨੇ ਉਸ ਨੂੰ ਹਥਿਆਰਾਂ ਨਾਲ ਰਿਕਵਰੀ ਕਰਵਾਉਣ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ ਤੇ ਰਸਤੇ ਵਿਚ ਹਰਬੰਸ ਸਿੰਘ ਤੇ ਇਕ ਹੋਰ ਅਣਪਛਾਤੇ ਨੂੰ ਫਰਜ਼ੀ ਮੁਕਾਬਲੇ ਵਿਚ ਮਾਰ ਦਿੱਤਾ ਸੀ।
ਮ੍ਰਿਤਕ ਹਰਬੰਸ ਦੇ ਭਰਾ ਪਰਮਜੀਤ ਸਿੰਘ ਨੂੰ ਸਾਰਾ ਮਾਮਲਾ ਸ਼ੱਕੀ ਲੱਗਿਆ। ਉਸ ਨੇ ਆਪਣੇ ਮ੍ਰਿਤਕ ਭਰਾ ਨੂੰ ਇਨਸਾਫ ਦਿਵਾਉਣ ਲਈ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਉਹ ਸੁਪਰੀਮ ਕੋਰਟ ਗਏ ਸਨ। ਜਿਸ ਤੋਂ ਬਾਅਦ ਸੀਬੀਆਈ ਨੇ ਹਰਬੰਸ ਸਿੰਘ ਦੇ ਭਰਾ ਪਰਮਜੀਤ ਸਿੰਘ ਦੀ ਸ਼ਿਕਾਇਤ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਦੀ ਜਾਂਚ ਵਿੱਚ ਇਹ ਕਹਾਣੀ ਫਰਜ਼ੀ ਪਾਈ ਗਈ। ਇਸ ਤੋਂ ਬਾਅਦ 1999 ‘ਚ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਸੀ.ਬੀ.ਆਈ ਨੇ ਪੁਲਸ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੇਸ ਦਰਜ ਕਰਨ ਤੋਂ ਤਿੰਨ ਸਾਲ ਬਾਅਦ 2002 ਵਿੱਚ ਸੀਬੀਆਈ ਨੇ ਥਾਣੇ ਦੇ ਤਤਕਾਲੀ ਐਸਐਚਓ ਐਸਆਈ ਸ਼ਮਸ਼ੇਰ ਸਿੰਘ, ਏਐਸਆਈ ਜਗੀਰ ਸਿੰਘ ਅਤੇ ਏਐਸਆਈ ਜਗਤਾਰ ਸਿੰਘ ਅਤੇ ਥਾਣੇ ਵਿੱਚ ਤਾਇਨਾਤ ਸਾਰੇ ਮੁਲਾਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਕਰੀਬ 11 ਮਹੀਨੇ ਬਾਅਦ 13 ਦਸੰਬਰ 2002 ਨੂੰ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ। ਜਦੋਂ ਇਹ ਕਾਰਵਾਈ ਕੀਤੀ ਗਈ ਤਾਂ ਇਸ ਦੌਰਾਨ ਅਦਾਲਤ ਵਿੱਚ ਕੇਸ ਦੀ ਸੁਣਵਾਈ ’ਤੇ ਸਟੇਅ ਲਗਾ ਦਿੱਤੀ ਗਈ।
2006 ਤੋਂ 2022 ਤੱਕ ਇਸ ਕੇਸ ਦੀ ਸੁਣਵਾਈ ਠੱਪ ਰਹੀ। ਇਸ ਦੌਰਾਨ ਕੇਸ ਦੇ ਦੋ ਮੁਲਜ਼ਮਾਂ ਪੂਰਨ ਸਿੰਘ ਅਤੇ ਜਗੀਰ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਕੁੱਲ 17 ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਸਨ। ਜਿਸ ਤੋਂ ਬਾਅਦ ਅਦਾਲਤ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 29 ਸਾਲਾਂ ਬਾਅਦ ਦੋਸ਼ੀ ਨੂੰ ਦੋਸ਼ੀ ਕਰਾਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: