50 ਹਜ਼ਾਰ ਕਰੋੜ ਰੁਪਏ ਦੇ ਪਰਲਜ਼ ਐਗਰੋਟੈੱਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐੱਲ.) ਮਾਮਲੇ ‘ਚ 3 ਸਾਲਾਂ ਤੋਂ ਭਗੌੜੇ 3 ਦੋਸ਼ੀਆਂ ਨੂੰ ਵਿਜੀਲੈਂਸ ਬਿਊਰੋ ਵਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਅਹਿਮਦਾਬਾਦ, ਗੁਜਰਾਤ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ’ਤੇ ਦੋਸ਼ ਹੈ ਕਿ ਪਾਬੰਦੀ ਦੇ ਬਾਵਜੂਦ ਉਨ੍ਹਾਂ ਨੇ ਨਿਯਮਾਂ ਦੀ ਅਣਦੇਖੀ ਕਰਦਿਆਂ ਮੁਹਾਲੀ ਵਿੱਚ ਗਰੁੱਪ ਦੀਆਂ ਜਾਇਦਾਦਾਂ ਦੀ ਖਰੀਦ-ਵੇਚ ਕੀਤੀ।
ਮੁਲਜ਼ਮਾਂ ਦੀ ਪਛਾਣ ਹਰਕੀਰਤ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਪ੍ਰਭਜੋਤ ਸਿੰਘ ਵਾਸੀ ਪਿੰਡ ਗੋਨਿਆਣਾ ਕਲਾਂ ਜ਼ਿਲ੍ਹਾ ਬਠਿੰਡਾ ਅਤੇ ਪ੍ਰਦੀਪ ਸਿੰਘ ਵਾਸੀ ਪਿੰਡ ਜਲਵੇੜਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਵਿਜੀਲੈਂਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਮਾਮਲੇ ਦੀਆਂ ਕਈ ਪਰਤਾਂ ਸਾਹਮਣੇ ਆਉਣਗੀਆਂ। ਮੰਗਲਵਾਰ ਨੂੰ ਵਿਜੀਲੈਂਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ।
ਵਿਜੀਲੈਂਸ ਬਿਓਰੋ ਵੱਲੋਂ ਮੁਲਜ਼ਮਾਂ ਖ਼ਿਲਾਫ਼ ਜੁਲਾਈ 2020 ਵਿੱਚ ਥਾਣਾ ਅਰਬਨ ਜੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿਅਕਤੀਆਂ ‘ਤੇ ਪਿੰਡ ਘੋਲੂਮਾਜਰਾ ਜ਼ਿਲ੍ਹਾ ਮੁਹਾਲੀ ਵਿੱਚ ਵੱਖ-ਵੱਖ ਜਾਇਦਾਦਾਂ ਦੀ ਮਾਲਕੀ ਪੀ.ਏ.ਸੀ.ਐਲ. ਨੂੰ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰਨ ਦਾ ਦੋਸ਼ ਹੈ। ਉਹ ਜਾਣਦੇ ਸਨ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ PACL ਨੂੰ ਅਜਿਹੀ ਕਿਸੇ ਵੀ ਜਾਇਦਾਦ ਦੀ ਮਾਲਕੀ ਵੇਚਣ ਜਾਂ ਤਬਦੀਲ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ, ਜਿਸ ਵਿੱਚ ਪੀ.ਏ.ਸੀ.ਐਲ ਦਾ ਕਿਸੇ ਵੀ ਰੂਪ ਵਿੱਚ ਕੋਈ ਅਧਿਕਾਰ ਜਾਂ ਹਿੱਤ ਨਹੀਂ ਹੈ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਜਾਇਦਾਦਾਂ ਦੀ ਖਰੀਦ-ਵੇਚ ਅਤੇ ਮਾਲਕੀ ਦੇ ਤਬਾਦਲੇ ਦਾ ਕੰਮ ਜਾਰੀ ਰੱਖਿਆ।
ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਜਸਟਿਸ (ਸੇਵਾਮੁਕਤ) ਆਰ.ਐਮ.ਲੋਢਾ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੇ ਤਹਿਤ ਸਪੱਸ਼ਟ ਹਦਾਇਤਾਂ ਸਨ ਕਿ ਪੀ.ਏ.ਸੀ.ਐਲ. ਲਿਮਟਿਡ ਦੀ ਜਾਇਦਾਦ ਦੀ ਵਿਕਰੀ ਤੋਂ ਹੋਣ ਵਾਲੀ ਕਮਾਈ ਨੂੰ ਡਿਫਾਲਟਰ ਕੰਪਨੀ ਵੱਲੋਂ ਸ਼ੁਰੂ ਕੀਤੇ ਸਮੂਹਿਕ ਨਿਵੇਸ਼ ਲਈ ਵਰਤਿਆ ਜਾਣਾ ਚਾਹੀਦਾ ਹੈ, ਜਿਨ੍ਹਾਂ ਨਿਵੇਸ਼ਕਾਂ ਨੇ ਆਪਣੀ ਮਿਹਨਤ ਦੀ ਕਮਾਈ (CIS) ਵਿੱਚ ਨਿਵੇਸ਼ ਕੀਤੀ ਹੈ, ਉਨ੍ਹਾਂ ਨੂੰ ਪੈਸੇ ਵਾਪਸ ਦਿੱਤੇ ਜਾਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਨੌਜਵਾਨ ਨੂੰ ਟਰੱਕ ਨੇ ਦਰੜਿਆ, ਇਕਲੌਤੇ ਪੁੱਤ ਦੀ ਮੌ.ਤ ‘ਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ, ਜਾਣਾ ਸੀ ਵਿਦੇਸ਼
ਸਟੇਟ ਕ੍ਰਾਈਮ ਸੈੱਲ ਦੇ ਕੇਸ ਵਿੱਚ ਵੀ ਭਗੌੜਾ ਹੈ
ਹਰਕੀਰਤ ਸਿੰਘ ਖ਼ਿਲਾਫ਼ ਫਰਵਰੀ ਮਹੀਨੇ ਵਿੱਚ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਪੰਜਾਬ ਸਟੇਟ ਕ੍ਰਾਈਮ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਸੀ, ਇਸ ਵਿੱਚ ਵੀ ਉਹ ਭਗੌੜਾ ਸੀ। ਇਸ ਮਾਮਲੇ ਵਿਚ ਜਨਵਰੀ 2023 ਵਿਚ ਹੋਈ ਜਨਰਲ ਬਾਡੀ ਦੀ ਮੀਟਿੰਗ ਦੀ ਫਰਜ਼ੀ ਕਾਰਵਾਈ ਦੇ ਆਧਾਰ ‘ਤੇ ਪੀਏਸੀਐਲ ਦੇ ਤਿੰਨ ਡਾਇਰੈਕਟਰਾਂ ਦੀ ਗੈਰ-ਕਾਨੂੰਨੀ ਨਿਯੁਕਤੀ ਅਤੇ ਪੀਏਸੀਐਲ ਦੀਆਂ ਜਾਇਦਾਦਾਂ ਨਾਲ ਜੁੜੇ ਵਿਅਕਤੀਆਂ ਅਤੇ ਸੰਸਥਾਵਾਂ ਤੋਂ ਪੈਸਾ ਵਸੂਲਣ ਵਿਚ ਉਨ੍ਹਾਂ ਦੀ ਭੂਮਿਕਾ ਦਾ ਦੋਸ਼ ਹੈ।
ਪੀ.ਏ.ਸੀ.ਐਲ. ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਪਤਨੀ ਪ੍ਰੇਮ ਕੌਰ, ਗੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਕੀਤੇ ਗਏ ਡਾਇਰੈਕਟਰਾਂ ‘ਚੋਂ ਇਕ ਧਰਮਿੰਦਰ ਸਿੰਘ ਸੰਧੂ ਅਤੇ ਪੀ.ਏ.ਸੀ.ਐੱਲ. ਦੇ ਇਨ੍ਹਾਂ ਗੈਰ-ਕਾਨੂੰਨੀ ਡਾਇਰੈਕਟਰਾਂ ਦੀ ਨਿਯੁਕਤੀ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਵਾਲੇ ਸੀ.ਏ ਜਸਵਿੰਦਰ ਸਿੰਘ ਡੰਗ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: