ਦੁਬਈ ਵਿਚ ਪਾਕਿਸਤਾਨੀ ਨਾਗਰਿਕ ਵੱਲੋਂ 3 ਭਾਰਤੀਆਂ ਉਤੇ ਹਮਲਾ ਕੀਤੇ ਜਾਣ ਦੀ ਖਬਰ ਹੈ। ਹਮਲੇ ਵਿਚ 2 ਭਾਰਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ ਇਕ ਜ਼ਖਮੀ ਦਸਿਆ ਜਾ ਰਿਹਾ ਹੈ। ਤਿੰਨੋਂ ਭਾਰਤੀ ਬੇਕਰੀ ਵਿਚ ਕੰਮ ਕਰਦੇ ਸਨ।
ਮ੍ਰਿਤਕ ਤੇਲੰਗਾਨਾ ਦੇ ਰਹਿਣ ਵਾਲੇ ਹਨ ਤੇ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡ ਵਲੋਂ ਉਨ੍ਹਾਂ ਦੇ ਕਤਲ ‘ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ ਤੇ ਨਾਲ ਹੀ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਲਿਆਉਣ ਲਈ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਵੀ ਗੱਲਬਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਰੈੱਡ ਅਲਰਟ ਹੋਇਆ ਜਾਰੀ, ਨਾਕੇ ਲਗਾ ਕੇ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 11 ਅਪ੍ਰੈਲ ਨੂੰ ਬੇਕਰੀ ‘ਤੇ ਇਨ੍ਹਾਂ ਤਿੰਨਾਂ ‘ਤੇ ਹਮਲਾ ਕੀਤਾ ਗਿਆ ਸੀ। ਅਸ਼ਟਪੂ ਪ੍ਰੇਮਸਾਗਰ ਤੇ ਸ਼੍ਰੀਨਿਵਾਸ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ ਹੋਈ ਹੈ, ਜਦੋਂ ਕਿ ਤੀਜਾ ਵਿਅਕਤੀ ਜੋ ਕਿ ਗੰਭੀਰ ਜ਼ਖ਼ਮੀ ਹੈ, ਉਹ ਨਿਜਾਮਾਬਾਦ ਦਾ ਰਹਿਣ ਵਾਲਾ ਹੈ ਤੇ ਉਸ ਦਾ ਨਾਂ ਸਾਗਰ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੱਲੋਂ ਪੀੜਤ ਪਰਿਵਾਰਾਂ ਦੀ ਮਦਦ ਦਾ ਭਰੋਸਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























