ਸ਼ਨੀਵਾਰ ਰਾਤ ਕਰੀਬ 9.30 ਵਜੇ ਮੁਕਤਸਰ ਦੇ ਕੱਚਾ ਥਾਂਦੇਵਾਲਾ ਰੋਡ ‘ਤੇ ਇਕ ਕਰਿਆਨੇ ਦੀ ਦੁਕਾਨ ਤੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ ਨਕਾਬਪੋਸ਼ ਲੁਟੇਰੇ ਦੁਕਾਨਦਾਰ ਨੂੰ ਲੁੱਟ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਲੁਟੇਰੇ ਦੁਕਾਨਦਾਰ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਦੱਸ ਦੇਈਏ ਕਿ ਸ਼ਹਿਰ ਵਿੱਚ ਲਗਾਤਾਰ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਕਾਰਨ ਦੁਕਾਨਦਾਰ ਕਾਫੀ ਡਰੇ ਹੋਏ ਹਨ। ਲੁਟੇਰਿਆਂ ਨੇ ਦੁਕਾਨਦਾਰ ਤੋਂ 20 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਹੈ। ਐਤਵਾਰ ਦੇਰ ਸ਼ਾਮ ਦੁਕਾਨਦਾਰਾਂ ਨੇ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਤਰੀਕਿਆਂ ਬਾਰੇ ਵਿਚਾਰ ਕਰਨ ਲਈ ਮੀਟਿੰਗ ਵੀ ਬੁਲਾਈ ਹੈ।
ਜਾਣਕਾਰੀ ਮੁਤਾਬਕ ਹਰ ਰੋਜ਼ ਦੀ ਤਰ੍ਹਾਂ ਗਰਗ ਕਰਿਆਨਾ ਸਟੋਰ ਸੰਚਾਲਕ ਕਰੀਬ 9.30 ਵਜੇ ਦੁਕਾਨ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ ਨਕਾਬਪੋਸ਼ ਲੁਟੇਰੇ ਦੁਕਾਨ ‘ਤੇ ਆਏ ਅਤੇ ਉਨ੍ਹਾਂ ਨੇ ਆਉਂਦਿਆਂ ਹੀ ਦੁਕਾਨਦਾਰ ਅਤੇ ਉਸ ਦੇ ਸਾਥੀ ਨੂੰ ਗਲੇ ਤੋਂ ਫੜ੍ਹ ਲਿਆ ਅਤੇ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : JP ਨੱਡਾ ਦਾ ਵੱਡਾ ਬਿਆਨ- ‘ਮੈਂ ਚੋਣ ਨਹੀਂ ਲੜ ਰਿਹਾ, ਮੇਰੇ ‘ਤੇ ਇਸ ਤੋਂ ਵੀ ਵੱਡੀ ਜ਼ਿੰਮੇਵਾਰੀ’
ਇਕ ਲੁਟੇਰੇ ਨੇ ਦੁਕਾਨਦਾਰ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਰੱਖ ਦਿੱਤਾ ਅਤੇ ਦੂਜੇ ਨੇ ਜ਼ਬਰਦਸਤੀ ਕਾਲਰ ‘ਚ ਹੱਥ ਪਾ ਕੇ ਪੈਸੇ ਕੱਢਣ ਦੀ ਕੋਸ਼ਿਸ਼ ਕੀਤੀ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਦੁਕਾਨਦਾਰ ਹੱਥ ਜੋੜ ਕੇ ਲੁਟੇਰਿਆਂ ਨੂੰ ਬੇਨਤੀ ਕਰਦਾ ਰਿਹਾ ਪਰ ਉਹ ਡਰੇ ਹੋਏ ਦੁਕਾਨਦਾਰ ਤੋਂ 20 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ। ਫਿਲਹਾਲ ਦੋਸ਼ੀ ਪੁਲਸ ਦੇ ਹੱਥ ਨਹੀਂ ਲੱਗੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”