ਮੁਕਤਸਰ ਵਿੱਚ ਪੁਲਿਸ ਹਿਰਾਸਤ ਵਿੱਚ ਕਥਿਤ ਤੌਰ ’ਤੇ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਕਰਨ ਵਾਲੇ ਐਡਵੋਕੇਟ ਵਰਿੰਦਰ ਸਿੰਘ ਸੰਧੂ ਵੱਲੋਂ ਪੁਲਿਸ ਨਾਲ ਸਮਝੌਤਾ ਹੋਣ ਤੋਂ ਬਾਅਦ ਹੁਣ ਅਦਾਲਤ ਨੇ ਐਸਪੀ ਸਮੇਤ ਗ੍ਰਿਫ਼ਤਾਰ ਕੀਤੇ ਤਿੰਨ ਮੁਲਾਜ਼ਮਾਂ ਨੂੰ ਬਰੀ ਕਰ ਦਿੱਤਾ ਹੈ, ਜਦੋਂਕਿ ਬਾਕੀ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਸੀ।
ਸ਼ਨੀਵਾਰ ਨੂੰ ਮੁਕਤਸਰ ਪੁਲਿਸ ਨੇ ਅਦਾਲਤ ‘ਚ ਅਰਜ਼ੀ ਦਿੱਤੀ ਕਿ ਪੁਲਿਸ ਰਿਮਾਂਡ ‘ਤੇ ਚੱਲ ਰਹੇ ਐੱਸਪੀ ਰਮਨਦੀਪ ਸਿੰਘ ਭੁੱਲਰ, ਇੰਸਪੈਕਟਰ ਰਮਨ ਕੁਮਾਰ ਕੰਬੋਜ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਵਿਰੁੱਧ ਦਰਜ ਕੇਸਾਂ ‘ਚ ਕਿਸੇ ਤਰ੍ਹਾਂ ਦੀ ਜਾਂਚ ਜਾਂ ਗਵਾਹੀ ਦੀ ਲੋੜ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਉਕਤ ਮਾਮਲੇ ‘ਚ ਡਿਸਚਾਰਜ ਕੀਤਾ ਜਾਵੇ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਉਕਤ ਮਾਮਲੇ ‘ਚ ਤਿੰਨ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ ।

ਸਰਕਾਰੀ ਵਕੀਲ ਸੰਜੀਵ ਕੋਛੜ ਨੇ ਦੱਸਿਆ ਕਿ ਪੁਲਿਸ ਵੱਲੋਂ ਉਪਰੋਕਤ ਜਾਂਚ ਰਿਪੋਰਟ ਤੋਂ ਬਾਅਦ ਅਦਾਲਤ ਨੇ ਉਪਰੋਕਤ 3 ਨੂੰ ਡਿਸਚਾਰਜ ਕਰਨ ਦੇ ਹੁਕਮ ਦਿੱਤੇ ਹਨ ਅਤੇ ਮਾਮਲੇ ਵਿੱਚ ਸ਼ਿਕਾਇਤਕਰਤਾ ਵਕੀਲ ਵਰਿੰਦਰ ਦੇ ਬਿਆਨ ਵੀ ਦਰਜ ਕੀਤੇ ਹਨ।
ਦੱਸ ਦਈਏ ਕਿ ਵਕੀਲ ‘ਤੇ ਕੁੱਟਮਾਰ ਦੇ ਮਾਮਲੇ ‘ਚ ਐੱਸਪੀ ਅਤੇ ਇੰਸਪੈਕਟਰ ਸਣੇ ਤਿੰਨ ਪੁਲਸ ਅਧਿਕਾਰੀ ਅਤੇ ਕਰਮਚਾਰੀ ਅਜੇ ਤੱਕ ਪੁਲਿਸ ਰਿਮਾਂਡ ‘ਤੇ ਚੱਲ ਰਹੇ ਸਨ ਅਤੇ ਉਕਤ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਠੰਡ ‘ਚ ਖੂਬ ਲਓ ਬਾਜਰੇ ਦੀ ਰੋਟੀ ਦਾ ਮਜ਼ਾ, ਸਰਕਾਰ ਨੇ ਮੋਟੇ ਅਨਾਜ ‘ਤੇ ਘਟਾਇਆ ਟੈਕਸ
ਮੁਕਤਸਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵੱਲੋਂ ਐਡਵੋਕੇਟ ਸੰਧੂ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਗਈ। ਇਸ ’ਤੇ ਕਾਰਵਾਈ ਕਰਦਿਆਂ ਬਾਰ ਨੇ ਸੰਧੂ ਦੀ ਮੈਂਬਰਸ਼ਿਪ ਰੱਦ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਨਾਲ ਹੀ ਐਸੋਸੀਏਸ਼ਨ ਨੇ ਬਾਰ ਕੌਂਸਲ, ਪੰਜਾਬ-ਹਰਿਆਣਾ ਹਾਈਕੋਰਟ, ਚੰਡੀਗੜ੍ਹ ਨੂੰ ਵੀ ਪੱਤਰ ਦੇ ਕੇ ਲਾਇਸੈਂਸ ਰੱਦ ਕਰਨ ਦੀ ਮੰਗ ਕੀਤੀ ਸੀ। ਐਡਵੋਕੇਟ ਸੰਧੂ ਨੇ ਪੱਤਰ ਵਿੱਚ ਲਿਖਿਆ ਹੈ ਕਿ ਸਤੰਬਰ ਨੂੰ ਥਾਣਾ ਸਦਰ ਮੁਕਤਸਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐਫਆਈਆਰ ਨੰਬਰ 147 ਵਿੱਚ ਨਾਮਜ਼ਦ ਪੁਲਿਸ ਵਿਭਾਗ ਦੇ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲ ਕੇ ਉਨ੍ਹਾਂ ਦੇ ਗਿਲੇ-ਸ਼ਿਕਵੇ ਦੂਰ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish























