ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬੇ ਵਿੱਚ ਭਰੂਣ ਹੱਤਿਆ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਖਰੜ, ਡੇਰਾਬਸੀ ਅਤੇ ਮੋਗਾ ਸਮੇਤ ਤਿੰਨ ਗੈਰ-ਕਾਨੂੰਨੀ ਲਿੰਗ ਨਿਰਧਾਰਨ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਵੀਰਵਾਰ ਨੂੰ ਦਿੱਤੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਸ ਥਾਵਾਂ ‘ਤੇ ਕੀਤੇ ਜਾ ਰਹੇ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟਾਂ ਸਬੰਧੀ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਲੁਧਿਆਣਾ ਅਤੇ ਬਰਨਾਲਾ ਦੀਆਂ ਸਿਹਤ ਟੀਮਾਂ ਨੇ ਇਨ੍ਹਾਂ ਰੈਕੇਟਾਂ ਦਾ ਪਰਦਾਫਾਸ਼ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਇਆ। ਉਨ੍ਹਾਂ ਕਿਹਾ, “ਸਾਡੀਆਂ ਸਿਹਤ ਟੀਮਾਂ ਨੇ ਪੁਲਿਸ ਟੀਮਾਂ ਦੇ ਨਾਲ ਇੱਕ ਗਰਭਵਤੀ ਔਰਤ ਨੂੰ ਇਨ੍ਹਾਂ ਕੇਂਦਰਾਂ ਵਿੱਚ ਧੋਖਾਧੜੀ ਦੇ ਤੌਰ ‘ਤੇ ਲਿਜਾਇਆ ਅਤੇ ਇਨ੍ਹਾਂ ਥਾਵਾਂ ‘ਤੇ ਲਿੰਗ ਨਿਰਧਾਰਨ ਟੈਸਟ ਕਰਵਾਉਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਫੜਿਆ।”
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਡੇਰਾਬੱਸੀ ‘ਚ ਵੀ ਇੱਕ ਦੋਸ਼ੀ ਫੜਿਆ ਗਿਆ ਹੈ, ਜੋ ਕਿ ਲੋਕਾਂ ਨੂੰ ਕੋਈ ਨਾ ਕੋਈ ਸਪੈਸ਼ਲ ਦਵਾਈ ਦੇ ਕੇ ਮੁੰਡਾ ਹੋਣ ਦਾ ਝਾਂਸਾ ਦੇ ਕੇ ਵਰਗਲਾਉਂਦਾ ਸੀ।
ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਇਨ੍ਹਾਂ ਛਾਪਿਆਂ ਨੂੰ ਰਾਜ ਪੱਧਰ ‘ਤੇ ਅਤੇ ਸਿਵਲ ਸਰਜਨਾਂ-ਲੁਧਿਆਣਾ ਅਤੇ ਬਰਨਾਲਾ ਦੋਵਾਂ ਦਾ ਤਾਲਮੇਲ ਕੀਤਾ।
ਉਨ੍ਹਾਂ ਦੱਸਿਆ ਕਿ ਬਰਨਾਲਾ ਦੀ ਟੀਮ ਨੇ ਮੋਗਾ ਵਿੱਚ ਆਪਣੀ ਛਾਪੇਮਾਰੀ ਦੌਰਾਨ ਮੌਕੇ ਤੋਂ ਇੱਕ ਗੈਰ-ਰਜਿਸਟਰਡ ਅਲਟਰਾਸਾਊਂਡ ਮਸ਼ੀਨ ਅਤੇ ਲਿੰਗ ਨਿਰਧਾਰਨ ਟੈਸਟ ਕਰਨ ਲਈ ਮੁਲਜ਼ਮਾਂ ਨੂੰ ਅਦਾ ਕੀਤੀ 15000 ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ, ਇਸ ਤੋਂ ਇਲਾਵਾ ਮੌਕੇ ਤੋਂ ਗਰਭਪਾਤ ਕਰਵਾਉਣ ਲਈ ਵਰਤੇ ਜਾਂਦੇ ਹੋਰ ਯੰਤਰ ਅਤੇ ਦਵਾਈਆਂ ਵੀ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਮਾਣ, ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਬਣੇ ਏਸ਼ਿਆਈ ਖੇਡਾਂ ‘ਚ ਭਾਰਤੀ ਟੀਮ ਦੇ ਝੰਡਾਬਰਦਾਰ
ਉਨ੍ਹਾਂ ਦੱਸਿਆ ਕਿ ਲੁਧਿਆਣਾ ਦੀ ਟੀਮ ਵੱਲੋਂ ਖਰੜ ਵਿੱਚ ਕੀਤੀ ਛਾਪੇਮਾਰੀ ਦੌਰਾਨ ਇੱਕ ਗਾਇਨੀਕੋਲੋਜਿਸਟ ਅਤੇ ਦੋ ਹੋਰ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਦਕਿ ਤਿੰਨਾਂ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਪੀਸੀ-ਪੀਐਨਡੀਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish