ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਪੁਲਿਸ ਵੱਲੋਂ ਲਗਾਤਾਰ ਐਕਸ਼ਨ ਲਏ ਜਾਰਹੇ ਹਨ। ਸ਼ਨੀਵਾਰ ਨੂੰ ਪਿੰਡ ਰਾਜਗੜ੍ਹ ਵਿੱਚ ਇੱਕ ਨਸ਼ਾ ਤਸਕਰ ਦੀ 33 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ।
ਇਸ ਸਬੰਧੀ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਵਿੱਚ ਨਸ਼ਾ ਵੇਚ ਕੇ ਬਣਾਈ ਗਈ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ।
ਐਸਐਸਪੀ ਨੇ ਦੱਸਿਆ ਕਿ ਐਸਪੀ ਡਿਟੈਕਟਿਵ ਹਰਵੀਰ ਸਿੰਘ ਅਟਵਾਲ, ਐਸਪੀ ਅਪਰੇਸ਼ਨ ਸੌਰਵ ਜਿੰਦਲ ਦੀ ਅਗਵਾਈ ਵਿੱਚ ਡੀਐਸਪੀ ਸਮਾਣਾ ਨੇਹਾ ਅਗਰਵਾਲ ਅਤੇ ਐਸਐਚਓ ਕਰਨਬੀਰ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਥਾਣਾ ਪਸਿਆਣਾ ਦੀ ਪੁਲਿਸ ਨੇ ਵਿੱਕੀ ਕੌਰ ਪਤਨੀ ਬਲਕਾਰ ਸਿੰਘ ਵਾਸੀ ਰਾਜਗੜ੍ਹ ਵੱਲੋਂ ਨਸ਼ੀਲੀਆਂ ਦਵਾਈਆਂ ਵੇਚ ਕੇ ਬਣਾਈ ਗਈ ਜਾਇਦਾਦ, ਜਿਸ ਦੀ ਕੀਮਤ ਕੀਮਤ 33 ਲੱਖ 27 ਹਜ਼ਾਰ 50 ਰੁਪਏ ਹੈ, ਨੂੰ ਜ਼ਬਤ ਕਰ ਲਿਆ ਹੈ।
ਨਾਰਕੋਟਿਕ ਡਰੱਗਜ਼ ਐਕਟ ਤਹਿਤ ਕਾਰਵਾਈ ਕਰਕੇ ਇਸ ਜਾਇਦਾਦ ਨੂੰ ਜ਼ਬਤ ਕਰਨ ਲਈ ਸਮਰੱਥ ਅਧਿਕਾਰੀ ਤੋਂ ਹੁਕਮ ਪ੍ਰਾਪਤ ਕੀਤੇ ਗਏ ਅਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਗਈ।
ਇਹ ਵੀ ਪੜ੍ਹੋ : ਵਿਦੇਸ਼ ਜਾ ਮੁਕਰੀ ਇੱਕ ਹੋਰ ਪਤਨੀ, ਘਰਵਾਲੇ ਦੇ 35 ਲੱਖ ਲੁਆ ਕੈਨੇਡਾ ਤੋਂ ਭੇਜ ਦਿੱਤੇ ਤਲਾਕ ਦੇ ਕਾਗਜ਼
ਐਸ.ਐਸ.ਪੀ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਵਿੱਕੀ ਕੌਰ ਦੇ ਘਰ ਦੇ ਸਾਹਮਣੇ ਚਿਪਕਾਏ ਹਨ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਉਹ ਇਸ ਕਾਲੇ ਧੰਦੇ ਨੂੰ ਛੱਡ ਕੇ ਮੁੱਖ ਧਾਰਾ ਵਿੱਚ ਸ਼ਾਮਲ ਹੋ ਜਾਣ ਨਹੀਂ ਤਾਂ ਪੁਲਿਸ ਵੱਲੋਂ ਅਜਿਹੀਆਂ ਜਾਇਦਾਦਾਂ ਨੂੰ ਵੀ ਜ਼ਬਤ ਕਰ ਲਿਆ ਜਾਵੇਗਾ |
ਵੀਡੀਓ ਲਈ ਕਲਿੱਕ ਕਰੋ -: