ਕਪੂਰਥਲਾ ਦੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਤਲਾਸ਼ੀ ਮੁਹਿੰਮ ਦੌਰਾਨ ਮੰਡ ਧੂੰਦਾ ਬਿਆਸ ਦਰਿਆ ਦੇ ਕਿਨਾਰੇ ਤੋਂ 3500 ਲੀਟਰ ਲਾਹਣ ਬਰਾਮਦ ਕੀਤੀ ਹੈ। ਪਰ ਪੁਲਿਸ ਵੱਲੋਂ ਕੋਈ ਵੀ ਦੋਸ਼ੀ ਫੜਿਆ ਨਹੀਂ ਗਿਆ ਹੈ। ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਬੱਚਾ ਚੋਰੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼, CBI ਨੇ ਮਾਰੇ ਛਾਪੇ, 8 ਬੱਚਿਆਂ ਨੂੰ ਛੁਡਵਾਇਆ
ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਐਸਐਚਓ ਤਲਵੰਡੀ ਚੌਧਰੀ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਏਐਸਆਈ ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੰਡ ਇਲਾਕੇ ਵਿੱਚ ਸਰਚ ਅਭਿਆਨ ਚਲਾ ਰਹੇ ਸਨ। ਇਸ ਦੌਰਾਨ ਪੁਲਿਸ ਟੀਮ ਨੇ ਮੰਡ ਧੂੰਦਾ ਬਿਆਸ ਦਰਿਆ ਦੇ ਕੰਢੇ ਪੁੱਟੇ ਗਏ ਟੋਏ ‘ਚੋਂ ਪਲਾਸਟਿਕ ਦੀਆਂ ਤਿਰਪਾਲਾਂ, ਪਲਾਸਟਿਕ ਦੇ ਕੈਨ ਅਤੇ ਲੋਹੇ ਦੇ ਡਰੰਮਾਂ ‘ਚੋਂ 3500 ਲੀਟਰ ਲਾਹਣ ਬਰਾਮਦ ਕੀਤੀ, ਪਰ ਪੁਲਿਸ ਵੱਲੋਂ ਕੋਈ ਵੀ ਦੋਸ਼ੀ ਫੜਿਆ ਨਹੀਂ ਗਿਆ। ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: