ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਹੋਈ, ਜਿਸ ਵਿਚ ਕੁਝ ਮੁੱਦਿਆਂ ‘ਤੇ ਕਿਸਾਨਾਂ ਤੇ ਕੇਂਦਰ ਵਿਚਾਲੇ ਸਹਿਮਤੀ ਬਣ ਗਈ ਹੈ। ਇਸੇ ਤਹਿਤਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕੇਂਦਰ ਸਰਕਾਰ ਵੱਲੋਂ ਕੀਤਾ ਜਾਵੇਗਾ ਜਿਸ ਦਾ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਜਾ ਸਕਦਾ ਹੈ।ਇਸ 4 ਮੈਂਬਰੀ ਕਮੇਟੀ ਵਿਚ ਬਿਜਲੀ, ਗ੍ਰਹਿ ਵਿਭਾਗ, ਖੇਤੀਬਾੜੀ ਵਿਭਾਗ ਤੇ ਖਾਧ ਤੇ ਸਪਲਾਈ ਵਿਭਾਗ ਦੇ ਕੇਂਦਰੀ ਸਕੱਤਰ ਸ਼ਾਮਿਲ ਹੋਣਗੇ।
ਇਹ ਵੀ ਪੜ੍ਹੋ : ਇਕ ਵਾਰ ਫਿਰ ਰਾਮ ਨਗਰੀ ਅਯੁੱਧਿਆ ਪਹੁੰਚੇ ਅਮਿਤਾਭ ਬੱਚਨ, ਰਾਮਲੱਲਾ ਦੇ ਦਰਬਾਰ ‘ਚ ਲਗਾਈ ਹਾਜ਼ਰੀ
ਦੱਸ ਦੇਈਏ ਕਿ ਨਵੀਂ ਕਮੇਟੀ ਦੀ ਪਹਿਲੀ ਬੈਠਕ 12 ਫਰਵਰੀ ਨੂੰ ਨਵੀਂ ਦਿੱਲੀ ਵਿਚ ਹੋਵੇਗੀ, ਜਿਸ ਵਿਚ ਕਿਸਾਨ ਲੀਡਰਾਂ ਨੂੰ ਮੀਟਿੰਗ ‘ਚ ਸ਼ਾਮਿਲ ਹੋਣ ਦਾ ਸੱਦਾ ਮਿਲਿਆ ਹੈ। ਇਹ ਕਮੇਟੀ ਫਸਲਾਂ ਦੇ ਸਰਕਾਰੀ ਮੁੱਲ ਦੀ ਗਾਰੰਟੀ ‘ਤੇ ਵੀ ਚਰਚਾ ਕਰੇਗੀ। ਸੂਤਰਾਂ ਮੁਤਾਬਕ ਕੇਂਦਰੀ ਟੀਮ ਨੇ ਲਖੀਮਪੁਰ ਖੀਰੀ ਦੇ ਜ਼ਖਮੀਆਂ ਨੂੰ 10-10 ਲੱਖ ਰੁਪਏ ਦੇਣ ਲਈ ਜਲਦ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ –