ਬਟਾਲਾ ਵਿਖੇ ਚੱਲਦੇ ਧਾਰਮਿਕ ਮੇਲੇ ਵਿਚ ਉਸ ਸਮੇਂ ਭਗਦੜ ਮਚ ਗਈ ਜਦੋਂ ਸਟੇਜ ‘ਤੇ ਚੜ੍ਹੇ ਸਰਪੰਚ ‘ਤੇ ਤਾਬੜਤੋੜ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਲੋਕਾਂ ਵਿਚ ਹਫੜਾ-ਦਫੜੀ ਮਚ ਗਈ।
ਘਟਨਾ ਬਟਾਲਾ ਨੇੜਲੇ ਪਿੰਡ ਬੋਧੇ ਦੀ ਹੈ ਜਿਥੇ ਧਾਰਮਿਕ ਮੇਲੇ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ‘ਤੇ ਸਟੇਜ ‘ਤੇ ਹੀ ਗੋਲੀਆਂ ਚਲਾ ਦਿੱਤੀਆਂ ਗਈਆਂ। ਹਮਲੇ ਵਿਚ 3-4 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ ਤੇ ਕੁਝ ਦੀ ਹਾਲਤ ਗੰਭੀਰ ਹੋਣ ‘ਤੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸੁਨਾਮ ਦੇ DSP ਨੇ ਆਪਣੀ ਜ਼ਿੰਦਗੀ ਦੀ ਪਰਵਾਹ ਕੀਤੇ ਬਿਨ੍ਹਾਂ ਨਹਿਰ ‘ਚ ਡੁੱ.ਬ/ਦੇ ਅਧਿਆਪਕ ਦੀ ਬਚਾਈ ਜਾ/ਨ
ਹਾਲਾਂਕਿ ਕਿਸ ਕਰਕੇ ਇਹ ਹਮਲਾ ਕੀਤਾ ਗਿਆ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਮਲੇ ਵਿਚ ਜ਼ਖਮੀ ਹੋਏ ਮੁੰਡੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਦੇ ਸਰਪੰਚ ਵੱਲੋਂ ਧਾਰਮਿਕ ਮੇਲੇ ਦਾ ਆਯੋਜਨ ਕੀਤਾ ਗਿਆ ਸੀ ਤੇ ਜਦੋਂ ਸਰਪੰਚ ਸਟੇਜ ‘ਤੇ ਚੜ੍ਹੇ ਤਾਂ ਦਰਜਨ ਤੋਂ ਵੱਧ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਸੀ, ਉਨ੍ਹਾਂ ਵੱਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਜਿਸ ਕਰਕੇ ਸਰਪੰਚ ਸਣੇ 3-4 ਲੋਕ ਗੰਭੀਰ ਜ਼ਖਮੀ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
























